25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਚੇਅਰਮੈਨ ਬਰਿੰਦਰ ਕੁਮਾਰ ਤੇ ਟੀਮ ਨੇ ਖਡੂਰ ਸਾਹਿਬ ਦੇ ਪਿੰਡ ਕਰਮੂਵਾਲਾ 'ਚ ਪਸ਼ੂਆਂ ਲਈ ਮੱਕੀ ਦੇ ਸਾਇਲੇਜ ਦਾ ਅੱਠਵਾਂ ਟਰੱਕ ਭੇਜਿਆ

Ad Position 21
No active advertisement
ਅਜੀਤ ਡੈਸਕ 07-09-2025
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਬਹੁਤ ਸਾਰੇ ਜ਼ਿਲਿ੍ਹਆਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸਾਰੀ ਟੀਮ ਲਗਾਤਾਰ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ | ਇਹ ਜਾਣਕਾਰੀ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਮਧੇਕੇ ਵਲੋਂ ਸਾਂਝੀ ਕੀਤੀ | ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵਲੋਂ ਅੱਜ ਪਸ਼ੂਆਂ ਲਈ ਮੱਕੀ ਦੇ ਸਾਈਲੇਜ਼ (ਪਸ਼ੂਆਂ ਲਈ ਆਚਾਰ) ਦਾ ਅੱਠਵਾਂ ਟਰੱਕ ਖਡੂਰ ਸਾਹਿਬ ਦੇ ਪਿੰਡ ਕਰਮੂਵਾਲਾ ਵਿਚ ਆਪ ਜਾ ਕੇ ਵੰਡਿਆਂ | ਇਸ ਮੌਕੇ ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸਹੂਲਤ ਦਾ ਖਿਆਲ ਰੱਖ ਰਹੀ ਹੈ, ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮਗਰੀ ਭੇਜੀ ਜਾ ਰਹੀ ਹੈ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਮੁੜ ਵਸੇਬੇ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਅਪੀਲ ਕੀਤੀ ਉੱਥੇ ਹੀ ਜੋ ਲੋਕ ਸਹਾਇਤਾ ਕਰ ਰਹੇ ਹਨ | ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਹੜ ਤੋਂ ਪ੍ਰਭਾਵਿਤ ਹਰੇਕ ਇਲਾਕੇ ਵਿਚ ਪੰਜਾਬ ਸਰਕਾਰ ਵਲੋਂ ਖਾਣ ਪੀਣ, ਕੱਪੜੇ, ਪਸ਼ੂਆਂ ਲਈ ਫੀਡ, ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿਚ ਲੋਕ ਇੱਕ ਦੂਸਰੇ ਦੇ ਨਾਲ ਹਨ | ਉਨ੍ਹਾਂ ਲੋਕਾਂ ਨੂੰ ਲੋੜੀਂਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਇਲਾਕੇ ਵਿਚ ਵਸਤੂਆਂ ਦੀ ਤੋਟ ਨਹੀਂ ਆਉਣ ਦੇਵੇਗੀ ਇਸ ਕਾਰਜ ਵਿਚ ਪੰਜਾਬ ਦੇ ਸਮੂਹ ਲੋਕ, ਸੰਸਥਾਵਾਂ ਆਦਿ ਵੀ ਪੂਰਨ ਸਹਿਯੋਗ ਦੇ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਲਖਵੀਰ ਸਿੰਘ, ਬਲਵੀਰ ਸਿੰਘ ਮਧੇਕੇ, ਜਸਵੰਤ ਸਿੰਘ ਮਧੇਕੇ ਅਤੇ ਦਿਲਪ੍ਰੀਤ ਸਿੰਘ ਭਾਗੀਕੇ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਬਣੇ ਨੈਸ਼ਨਲ ਹਾਈਵੇ ਦਾ ਹੜ੍ਹਾਂ ਵਿਚ ਵੱਡਾ ਰੋਲ-ਭੁਪਿੰਦਰ ਸਿੰਘ ਦੌਲਤਪੁਰਾ <br/> ਅਗਲੀ ਖ਼ਬਰ ਚਾਈਨਾ 'ਚ ਹੋਏ ਸਟਰੌਂਗਮੈਨ ਮੁਕਾਬਲੇ 'ਚ ਹੈਪੀ ਬਰਾੜ ਨੇ ਕਾਂਸੀ ਦਾ ਤਗਮਾ ਜਿੱਤਿਆ <br/>
Ad Position 24