25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਅੰਦਰ ਬਣੇ ਨੈਸ਼ਨਲ ਹਾਈਵੇ ਦਾ ਹੜ੍ਹਾਂ ਵਿਚ ਵੱਡਾ ਰੋਲ-ਭੁਪਿੰਦਰ ਸਿੰਘ ਦੌਲਤਪੁਰਾ <br/>

Ad Position 21
No active advertisement
ਅਜੀਤ ਡੈਸਕ 07-09-2025
ਮੋਗਾ, 6 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ ਨੇ ਮੋਗਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਪੰਜਾਬ ਵਿਚ ਹੜ੍ਹ ਆਏ ਹਨ ਇਹ ਕੁਦਰਤੀ ਨਹੀਂ ਸਰਕਾਰਾਂ ਦੇ ਮਾੜੇ ਪ੍ਰਬੰਧਾਂ ਸਦਕਾ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਨੈਸ਼ਨਲ ਹਾਈਵੇ ਭਾਰਤ ਮਾਲਾ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਦੀ ਵੱਡੀ ਦੇਣ ਹੈ ਕਿਉਂਕਿ ਜੋ ਵੀ ਨੈਸ਼ਨਲ ਹਾਈਵੇ ਭਾਰਤ ਮਾਲਾ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਦੇ ਥੱਲੇ ਦੀ ਵੱਡੇ ਪੱਧਰ 'ਤੇ ਪਾਣੀ ਨਿਕਲਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ | ਜਿਉਂ ਜਿਉਂ ਡੈਮਾਂ ਤੋਂ ਪਾਣੀ ਛੱਡਿਆ ਗਿਆ ਤਾਂ ਉਹ ਪਾਣੀ ਤੇਜ਼ ਰਫਤਾਰ ਨਾਲ ਆਉਂਦਾ ਹੋਇਆ ਉੱਚੀਆਂ ਸੜਕਾਂ ਦੀ ਡਾਫ ਲੱਗ ਕੇ ਅਲੱਗ ਅਲੱਗ ਪਿੰਡਾਂ ਵਿਚ ਵੜ ਗਿਆ ਜਿਸ ਨਾਲ ਭਾਰੀ ਹੜ੍ਹਾਂ ਦਾ ਸਾਹਮਣਾ ਪੰਜਾਬ ਨੂੰ ਕਰਨਾ ਪਿਆ | ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਸਰਕਾਰ ਨੇ ਕੋਈ ਅਗਾੳਾੂ ਪ੍ਰਬੰਧ ਨਹੀਂ ਕੀਤੇ | ਹੜ੍ਹਾਂ ਦੀ ਮਾਰ ਨਾਲ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਮੌਕੇ ਸੂਬਾ ਕਿਸਾਨ ਆਗੂ ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ ਕੋਰੋਟਾਣਾ, ਜਗਸੀਰ ਸਿੰਘ, ਲਖਵਿੰਦਰ ਸਿੰਘ ਰੌਲੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਗੁਰਦੁਆਰਾ ਚੰਦ ਪੁਰਾਣਾ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਚੇਅਰਮੈਨ ਬਰਿੰਦਰ ਕੁਮਾਰ ਤੇ ਟੀਮ ਨੇ ਖਡੂਰ ਸਾਹਿਬ ਦੇ ਪਿੰਡ ਕਰਮੂਵਾਲਾ 'ਚ ਪਸ਼ੂਆਂ ਲਈ ਮੱਕੀ ਦੇ ਸਾਇਲੇਜ ਦਾ ਅੱਠਵਾਂ ਟਰ...
Ad Position 24