25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਾਬਕਾ ਸਰਪੰਚ ਪੱਪੂ ਜੋਸ਼ੀ ਹਿੰਮਤਪੁਰਾ ਨੇ ਪਿੰਡ ਵਾਸੀਆਂ ਨੂੰ ਤਰਪਾਲਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 07-09-2025
ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਦਿਨਾਂ 'ਚ ਲਗਾਤਾਰ ਬਾਰਸ਼ ਨਾਲ ਹੁਣ ਹਰ ਘਰ ਦੀਆਂ ਛੱਤਾਂ ਚੋਣ ਲੱਗ ਪਈਆਂ ਹਨ ਜਿਸ ਦੇ ਚੱਲਦਿਆਂ ਪਿੰਡ ਹਿੰਮਤਪੁਰਾ ਦੇ ਸਾਬਕਾ ਸਰਪੰਚ ਪੱਪੂ ਜੱਸੀ ਵਲੋਂ ਆਪਣੇ ਸਾਥੀਆਂ ਸਮੇਤ ਹਿੰਮਤਪੁਰਾ 'ਚ ਘਰ-ਘਰ ਜਾ ਕੇ ਤਰਪਾਲਾਂ (ਚਿੱਟਾ ਕਾਗਜ਼) ਵੰਡਿਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਪੱਪੂ ਜੋਸ਼ੀ ਹਿੰਮਤਪੁਰਾ ਵਲੋਂ ਪਿੰਡ ਵਾਸੀਆਂ ਨੂੰ ਘਰ ਘਰ ਜਾ ਕੇ ਰਾਸ਼ਨ ਤੇ ਹੋਰ ਸਮੱਗਰੀ ਵੰਡੀ ਗਈ ਸੀ | ਇਸ ਮੌਕੇ ਸਾਬਕਾ ਸਰਪੰਚ ਪੱਪੂ ਜੋਸ਼ੀ ਨੇ ਕਿਹਾ ਕਿ ਜਦੋਂ ਵੀ ਕੋਈ ਮੁਸੀਬਤ ਪੈਂਦੀ ਹੈ ਤਾਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਮਦਦ ਕਰੀਏ ਕਿਉਂਕਿ ਇਹ ਪਿੰਡ ਸਾਡਾ ਪਰਿਵਾਰ ਹੈ ਤੇ ਐਨ.ਆਰ.ਆਈ. ਭਰਾਵਾਂ ਦੀ ਵਿੱਤੀ ਮਦਦ ਨਾਲ ਘਰ-ਘਰ ਜਾ ਕੇ ਤਰਪਾਲਾਂ ਵੰਡੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਇਸ ਮੌਕੇ ਬਲਜੀਤ ਸਿੰਘ ਪੰਚ, ਨੈਬ ਸਿੰਘ ਪੰਚ, ਸਵਰਨ ਸਿੰਘ ਪੰਚ, ਮੰਗਾ ਸਿੰਘ ਪੰਚ, ਕੋਮਲਪ੍ਰੀਤ ਸਿੰਘ, ਮਹਿਕਦੀਪ ਸਿੰਘ, ਨੰਬਰਦਾਰ ਸਤਨਾਮ ਸਿੰਘ, ਪ੍ਰਧਾਨ ਗੁਰਤੇਜ ਸਿੰਘ ਤੇਜ਼ੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਹੜ੍ਹ ਪੀੜਤਾਂ ਦੀ ਮਦਦ ਲਈ ਆਈ ਅੱਗੇ <br/> ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਹੜ੍ਹ ਪੀੜਤਾਂ ਦੀ ਮਦਦ ਲਈ ਆਇਆ ਅੱਗੇ <br/>
Ad Position 24