ਮੋਗਾ, 6 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਵਾਈਆਂ ਭੇਜਣ ਲਈ ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਸਿਹਤ ਵਿਭਾਗ ਨੂੰ ਅਰਪਣ ਕੀਤੀਆਂ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਅਤੇ ਆਈ.ਐਮ.ਏ. ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਅਤੇ ਸੀਨੀਅਰ ਮੈਡੀਕਲ ਆਫ਼ੀਸਰ ਮੋਗਾ ਡਾ. ਗਗਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਇਹ ਦਵਾਈਆਂ ਸਮੇਤ ਐਂਬੂਲੈਂਸਾਂ ਮੈਡੀਕਲ ਅਮਲੇ ਸਮੇਤ ਰਵਾਨਾ ਹੋਈਆਂ | ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦਾ ਮਦਦ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਵਲੋਂ ਹੜ ਪੀੜਤਾਂ ਦਾ ਮੁਫ਼ਤ ਇਲਾਜ ਕਰਨ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਕੁਦਰਤੀ ਆਫ਼ਤ ਦੇ ਨਾਲ ਲੜਨ ਦੇ ਲਈ ਲੋਕਾਂ ਦੇ ਨਾਲ ਖੜੇ ਹਨ ਅਤੇ ਸਿਹਤ ਵਿਭਾਗ ਹਰ ਤਰ੍ਹਾਂ ਦੀ ਮਦਦ ਲਈ ਸਦਾ ਤਿਆਰ ਹੈ |