06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਰਪੰਚ ਰੌਸ਼ਨਵਾਲਾ ਨੇ ਹੜ੍ਹ ਪੀੜਤਾਂ ਲਈ 50 ਹਜ਼ਾਰ ਦੀ ਰਾਸ਼ੀ ਹਲਕਾ ਵਿਧਾਇਕ ਲਾਡੀ ਨੂੰ ਸੌਂਪੀ <br/>

Ad Position 21
No active advertisement
ਅਜੀਤ ਡੈਸਕ 23-09-2025
ਕਿਸ਼ਨਪੁਰਾ ਕਲਾਂ, 22 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਜਿੱਥੇ ਬਹੁਤ ਸਾਰੇ ਪਿੰਡਾਂ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਉੱਥੇ ਹੜ੍ਹ ਪੀੜਤਾਂ ਦੀ ਮਦਦ ਲਈ ਕੁਝ ਸ਼ਖਸੀਅਤਾਂ ਆਪਣੀ ਦਸਾਂ ਨੌਂਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਰਹਿੰਦੀਆਂ ਹਨ | ਅਜਿਹੀ ਹੀ ਸ਼ਖਸੀਅਤ ਪਿੰਡ ਰੌਸ਼ਨਵਾਲਾ ਦੇ ਸਰਪੰਚ ਲਖਵਿੰਦਰ ਸਿੰਘ ਜਿਨ੍ਹਾਂ ਨੇ 50 ਹਜ਼ਾਰ ਦੀ ਰਾਸ਼ੀ ਹੜ੍ਹ ਪੀੜਤਾਂ ਦੀ ਲਈ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਭੇਟ ਕੀਤੀ | ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਰੌਸ਼ਨਵਾਲਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤ ਪਰਿਵਾਰਾਂ ਦੀ ਅੱਗੇ ਹੋ ਕੇ ਬਾਂਹ ਫੜੀਏ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਉਹ ਆਪਣੀ ਜ਼ਿੰਦਗੀ ਦੀ ਲੀਹੋਂ ਲੱਥੀ ਗੱਡੀ ਨੂੰ ਮੁੜ ਲੀਹ 'ਤੇ ਲਿਆ ਸਕਣ | ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਸਿੰਘ, ਰਣਬੀਰ ਸਿੰਘ ਸੰਧੂ, ਗੁਰਨਾਥ ਸਿੰਘ, ਗੁਰਵਿੰਦਰ ਸਿੰਘ ਮੱਲ੍ਹੀ, ਬੋਹੜ ਸਿੰਘ ਪੰਚ, ਹਰਮਨਜੋਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ਾਂ ਪਿੱਛੋਂ ਰੋਡੇ ਵਾਸੀਆਂ ਨੇ ਸਫਾਈ ਅਭਿਆਨ ਚਲਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਸਕੂਲਾਂ 'ਚ ਲਾਜ਼ਮੀ ਕਰੇ ਤੈਰਾਕੀ ਸਿੱਖਿਆ-ਸਮਾਧਵੀ, ਢਿੱਲੋਂ <br/>
Ad Position 24
No active advertisement