06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਿੱਖ ਜਥੇ ਨੂੰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਾ ਜਾਣ ਦੇਣਾ ਮੰਦਭਾਗਾ-ਗਿਆਨੀ ਸ਼ੇਰ ਸਿੰਘ <br/>

Ad Position 21
No active advertisement
ਅਜੀਤ ਡੈਸਕ 23-09-2025
ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ 'ਚ ਉਨ੍ਹਾਂ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਇਸ ਵਾਰ ਨਾ ਭੇਜੇ ਜਾਣ ਦਾ ਕੇਂਦਰ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ, ਜਿਸ 'ਤੇ ਭਾਰਤ ਸਰਕਾਰ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਥ ਦੀ ਮਾਣਮੱਤੀ ਸ਼ਖਸੀਅਤ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲਿਆਂ ਨੇ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਹਰ ਸਾਲ ਦੁਨੀਆ ਭਰ ਤੋਂ ਸਿੱਖ ਸ਼ਰਧਾਲੂ ਪਹਿਲੇ ਪਾਤਸ਼ਾਹ ਦੇ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਪੁੱਜਦੇ ਹਨ ਅਤੇ ਸਮੁੱਚੇ ਭਾਰਤ ਦੇਸ਼ 'ਚੋਂ ਵੀ ਸ਼ਰਧਾਲੂ ਸੰਗਤਾਂ ਭਾਰੀ ਗਿਣਤੀ 'ਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਪਰ ਅਫਸੋਸ ਇਸ ਵਾਰ ਭਾਰਤ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਿੱਖ ਸ਼ਰਧਾਲੂਆਂ ਦੇ ਹਿਰਦੇ ਵਲੂੰਧਰੇ ਗਏ ਹਨ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ, ਪੰਚ ਜਸਵਿੰਦਰ ਸਿੰਘ ਔਲਖ, ਦਰਸ਼ਨ ਸਿੰਘ ਮਾਨ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਗੁਰਮੇਲ ਸਿੰਘ ਕਲਸੀ ਫਰਨੀਚਰ ਗੈਲਰੀ ਵਾਲੇ, ਗੁਰਜੀਤ ਸਿੰਘ ਵੱਡਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿੱਚ ਡੀ.ਏ.ਪੀ. ਖਾਦ ਸੰਕਟ, ਭਾਜਪਾ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨ ਪ੍ਰੇਸ਼ਾਨ: ਕੁਮਾਰੀ ਸ਼ੈਲਜਾ ਅਗਲੀ ਖ਼ਬਰ ਸਰਕਾਰੀ ਸਕੂਲ ਕਮਾਲ ਕੇ ਦੇ ਅਧਿਆਪਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਐਸ.ਐਸ.ਪੀ....
Ad Position 24
No active advertisement