24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡਾ. ਮਨਾਸ਼ਵੀ ਕੁਮਾਰ ਵਲੋਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਜ਼ਿਲ੍ਹਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-09-2025
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਸੰਯੁਕਤ ਸਕੱਤਰ ਡਾ. ਮਨਾਸ਼ਵੀ ਕੁਮਾਰ ਵਲੋਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੀ ਮੌਜੂਦ ਸਨ | ਭਾਰਤ ਸਰਕਾਰ ਦੇ ਪ੍ਰਭਾਰੀ ਸਕੱਤਰ ਡਾ. ਮਨਾਸ਼ਵੀ ਕੁਮਾਰ ਵਲੋਂ ਸਿਹਤ ਵਿਭਾਗ, ਇਸਤਰੀ ਤੇ ਬਾਲ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ, ਰੋਜ਼ਗਾਰ ਵਿਭਾਗ ਤੇ ਹੁਨਰ ਸਿਖਲਾਈ ਵਿਭਾਗ, ਲੀਡ ਬੈਂਕ ਮੈਨੇਜਰ ਸਮੇਤ ਹੋਰਨਾਂ ਵਿਭਾਗਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਉਣ ਅਤੇ ਹਸਪਤਾਲ ਤੱਕ ਪਹੁੰਚ ਨਾ ਕਰਨ ਵਾਲੇ ਮਰੀਜ਼ਾਂ ਦੀ ਘਰ-ਘਰ ਪਹੁੰਚ ਕਰ ਕੇ ਮੁੱਢਲੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਮੇਂ-ਸਮੇਂ ਸਿਹਤ ਜਾਂਚ ਦੇ ਨਾਲ ਸਕੂਲਾਂ ਅੰਦਰ ਮੁਹੱਈਆ ਕਰਵਾਈ ਜਾਣ ਵਾਲੇ ਮਿਡ ਡੇ ਮੀਲ ਅਤੇ ਆਂਗਣਵਾੜੀ ਵਿਚ ਛੋਟੇ ਬੱਚਿਆਂ ਨੂੰ ਚੰਗੀ ਗੁਣਵੱਤਾ ਵਾਲੇ ਖਾਦ ਪਦਾਰਥ ਮਿਲ ਰਹੇ ਹਨ, ਇਸ ਦੀ ਸਮੇਂ-ਸਮੇਂ ਸਿਹਤ ਵਿਭਾਗ ਵਲੋਂ ਜਾਂਚ ਯਕੀਨੀ ਬਣਾਈ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਹਸਪਤਾਲਾਂ, ਜਨਤਕ ਥਾਵਾਂ ਸਮੇਤ ਧਾਰਮਿਕ ਸਥਾਨਾਂ ਦੇ ਨਜ਼ਦੀਕ ਤੰਬਾਕੂ ਮੁਕਤ ਜ਼ੋਨ ਘੋਸ਼ਿਤ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲਾਂ ਅੰਦਰ ਕਿੱਤਾਮੁਖੀ ਕੰਮਾਂ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਬੱਚੇ ਪੜ੍ਹਾਈ ਦੇ ਨਾਲ ਸਵੈ ਰੋਜ਼ਗਾਰ ਲਈ ਤਿਆਰ ਹੋ ਸਕਣ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਮਨਾਸ਼ਵੀ ਕੁਮਾਰ ਪ੍ਰਭਾਰੀ ਸਕੱਤਰ ਭਾਰਤ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਮਿਲਣ ਵਾਲੀ ਹਰੇਕ ਗਰਾਂਟ ਨੂੰ ਪਾਰਦਰਸ਼ੀ ਢੰਗ ਨਾਲ ਵਰਤ ਕੇ ਜ਼ਿਲ੍ਹਾ ਮੋਗਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਇਆ ਜਾਵੇਗਾ | ਸਿਹਤ, ਸਿੱਖਿਆ ਸਮੇਤ ਹੋਰ ਖੇਤਰਾਂ ਅੰਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸੰਗਠਨ ਮੀਟਿੰਗ ਦੌਰਾਨ ਧਰਮਪਾਲ ਡੀ.ਪੀ. ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਉੱਠੀ ਮੰਗ <br/> ਅਗਲੀ ਖ਼ਬਰ ਕੈਰੋਂ ਸਰਵੇ ਬੰਨ੍ਹ ਜ਼ਮੀਨ ਮਾਲਕੀ ਜਾਂ ਸਰਕਾਰੀ ਜ਼ਮੀਨ ਮੁਤਾਬਕ ਲਾਇਆ ਜਾਵੇ-ਇਲਾਕਾ ਨਿਵਾਸੀ
Ad Position 24