25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੀਂਦੜਾ ਵਿਚ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>

Ad Position 21
No active advertisement
ਅਜੀਤ ਡੈਸਕ 24-09-2025
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਇਹ ਦਿਵਸ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਥਾਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦੇ ਉਦੇਸ਼ ਦਿੱਤੇ ਗਏ ਸਨ | ਸਾਰੇ ਵਿਦਿਆਰਥੀ ਪੰਜਾਬੀ ਸੂਟ ਪਾ ਕੇ ਆਏ | ਸਕੂਲ ਵਿਚ ਪੰਜਾਬੀ ਦਿਵਸ ਨਾਲ ਸੰਬੰਧਿਤ ਭਾਸ਼ਣ ਪਿ੍ੰਸੀਪਲ ਵਲੋਂ ਦਿੱਤਾ ਗਿਆ ਜਦੋਂ ਕਿ ਅਧਿਆਪਕਾ ਗੁਰਵਿੰਦਰ ਕੌਰ, ਹਰਦੀਪ ਕੌਰ ਤੇ ਕਮਲਜੀਤ ਕੌਰ ਨੇ ਪੰਜਾਬੀ ਦਿਵਸ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਐਸ਼ਲੀਨ ਕੌਰ ਨੇ ਵੀ ਕਵਿਤਾ ਪੇਸ਼ ਕੀਤੀ | ਐਲ.ਕੇ.ਜੀ. ਕਲਾਸ ਵਲੋਂ ਵੀ ਪੰਜਾਬੀ ਦਿਵਸ ਸਬੰਧੀ ਸਮਾਗਮ ਵਿਚ ਹਿੱਸਾ ਲਿਆ ਗਿਆ | ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਪੰਜਾਬੀ ਬੋਲਣ ਦਾ ਪ੍ਰਣ ਲਿਆ | ਇਸ ਸਮੇਂ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ <br/>
Ad Position 24