27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ

Ad Position 21
No active advertisement
ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਮੀਟਿੰਗ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸੂਬਾ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਯੂਨੀਅਨ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਕਮੇਟੀ ਮੈਂਬਰ ਮੈਡਮ ਸਰਬਜੀਤ ਕੌਰ ਮੋਗਾ ਤੇ ਪਰਮਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਅਸੀਂ ਡੀ.ਜੀ.ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ ਪਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਮਿਤੀ 5 ਅਕਤੂਬਰ ਨੂੰ ਧਰਨਾ ਦੇ ਕੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਬ ਜੇਲ੍ਹ ਮੋਗਾ 'ਚ ਪੁਲਿਸ ਵਲੋਂ ਅਚਾਨਕ ਚੈਕਿੰਗ <br/> ਅਗਲੀ ਖ਼ਬਰ ਫ਼ਾਜ਼ਿਲਕਾ ਵਿਚ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ
Ad Position 24