ਮੋਗਾ, 24 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਸਬ ਜੇਲ੍ਹ ਮੋਗਾ ਵਿਚ ਅਚਾਨਕ ਚੈਕਿੰਗ ਕੀਤੀ ਗਈ | ਇਹ ਕਾਰਵਾਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਜਸਵਰਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ | ਚੈਕਿੰਗ ਜੇਲ੍ਹ ਸੁਪਰਡੈਂਟ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਤੋਂ ਇਲਾਵਾ ਐਂਟੀ ਸੈਬੋਟਾਜ਼ ਟੀਮ ਮੋਗਾ ਵਲੋਂ ਜੇਲ੍ਹ ਅੰਦਰ ਨਸ਼ਿਆਂ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਦਾ ਪਤਾ ਲਗਾਉਣ ਤੇ ਜ਼ਬਤ ਕਰਨ ਲਈ ਵਿਸ਼ੇਸ਼ ਛਾਪੇਮਾਰੀ ਵੀ ਕੀਤੀ ਗਈ | ਮੋਗਾ ਪੁਲਿਸ ਨੇ ਸਪਸ਼ਟ ਸੁਨੇਹਾ ਦਿੱਤਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ |