27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੇਮਕੁੰਟ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਕੋਟ ਈਸੇ ਖਾਂ, 24 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਐਨ.ਐੱਸ.ਐਸ. ਵਲੰਟੀਅਰਜ਼ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ. ਡੀ. ਰਣਜੀਤ ਕੌਰ ਸੰਧੂ ਨੇ ਵਲੰਟੀਅਰਜ਼ ਨਾਲ ਐਨ.ਐੱਸ.ਐਸ. ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਦਿਵਸ ਪਹਿਲੀ ਵਾਰ 24 ਸਤੰਬਰ 1969 ਨੂੰ ਮਨਾਇਆ ਗਿਆ ਸੀ, ਜਦੋਂ ਰਾਸ਼ਟਰੀ ਸੇਵਾ ਯੋਜਨਾ ਦੀ ਸਥਾਪਨਾ ਕੀਤੀ ਗਈ, ਉਦੋਂ ਤੋਂ ਲੈ ਕੇ ਇਹ ਦਿਵਸ ਹਰ ਸਾਲ 24 ਸਤੰਬਰ ਨੂੰ ਮਨਾਇਆ ਜਾਂਦਾ ਹੈ | ਇਸ ਵਿਚ ਵਲੰਟੀਅਰਜ਼ ਨੂੰ ਆਪਸ ਵਿਚ ਰਲ-ਮਿਲ ਕੇ ਰਹਿਣ ਤੇ ਅਨੁਸ਼ਾਸਨ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਨ.ਐਸ.ਐਸ. ਸਬੰਧ ਵਿਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਲੰਟੀਅਰਜ਼ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ | ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਅਤੇ ਸੁਰਿੰਦਰ ਕੌਰ ਨੇ ਐਨ.ਐਸ.ਐਸ. ਬਾਰੇ ਮੁੱਢਲੀ ਜਾਣਕਾਰੀ ਦਿੱਤੀ ਅਤੇ ਵਲੰਟੀਅਰਜ਼ ਨੂੰ ਐਨ.ਐਸ.ਐਸ. ਕੈਂਪ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਹਰ ਇਕ ਨੂੰ ਸਹਿਯੋਗ ਨਾਲ ਹਰ ਕੰਮ ਕਰਨਾ ਚਾਹੀਦਾ ਹੈ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਬੱਚਿਆਂ ਨੂੰ ਐਨ.ਐਸ.ਐਸ. ਦਾ ਉਦੇਸ਼ ''ਖ਼ੁਦ ਤੋਂ ਪਹਿਲਾ ਤੁਸੀ'' ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਦੇ ਹੋਏ ਕਿਹਾ ਕਿ ਮਨੁੱਖਾ ਸਰੀਰ ਉਹ ਹੈ ਜੋ ਦੂਸਰਿਆਂ ਦੇ ਕੰਮ ਆਏ | ਸਾਡੇ ਗੁਰੂਆਂ ਨੇ ਵੀ ਸਰਬੱਤ ਦੇ ਭਲੇ ਦੀ ਸਿਖਲਾਈ ਦਿੱਤੀ ਹੈ, ਇਸ ਲਈ ਬੱਚਿਆਂ ਵਿਚ ਮੈਂ ਛੱਡ ਕੇ ਅਸੀਂ ਹੋਣਾ ਚਾਹੀਦਾ ਹੈ | ਇਸ ਦਿਵਸ ਦਾ ਮੁੱਖ ਉਦੇਸ਼ ਵਲੰਟੀਅਰਜ਼ ਵਿਚ ਵਿਅਕਤੀਗਤ ਵਿਕਾਸ ਉਤਪੰਨ ਕਰਨਾ ਅਤੇ ਨਾਲ ਹੀ ਰਾਸ਼ਟਰੀ ਸੇਵਾ ਲਈ ਤਿਆਰ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਲੋਕਾਂ ਦੀ ਸਹੂਲਤ ਲਈ ਹਲਕੇ ਅੰਦਰ ਸੜਕਾਂ ਦਾ ਜਾਲ ਵਿਛਾ ਰਹੇ-ਸਰਪੰਚ ਕੰਗ <br/> ਅਗਲੀ ਖ਼ਬਰ ਨਿਰਮਲਾ ਦੇਵੀ ਕੌੜਾ ਨੂੰ ਦਿੱਤੀ ਅੰਤਿਮ ਵਿਦਾਇਗੀ <br/>
Ad Position 24