27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਕਸਫੋਰਡ ਸਕੂਲ ਨੇ ਵਿਸ਼ਵ ਪੰਜਾਬੀ ਦਿਵਸ ਨਿਵੇਕਲੇ ਢੰਗ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਲੋਂ ਵਿਸ਼ਵ ਪੰਜਾਬੀ ਦਿਵਸ ਇਕ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਆਪਣਾ ਪੰਜਾਬ ਫਾੳਾੂਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਸੁਝਾਅ ਦਿੱਤਾ ਗਿਆ ਹੈ ਕਿਉਂਕਿ ਬਾਬਾ ਫ਼ਰੀਦ ਜੀ ਪੰਜਾਬੀ ਸਿਰਮੌਰ ਕਵੀਆਂ 'ਚੋਂ ਪਹਿਲੇ ਕਵੀ ਹਨ ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਸਕੂਲ ਦੇ ਅਧਿਆਪਕਾਂ ਵਲੋਂ ਭਗਤਾ ਭਾਈ ਅਤੇ ਬਾਜਾਖਾਨਾ ਵਿਖੇ ਇਕ ਜਾਗਰੂਕਤਾ ਰੈਲੀ ਕੀਤੀ ਗਈ, ਜਿਸ ਵਿਚ ਸਮੂਹ ਰੂਪ ਵਿਚ ਇਕੱਤਰ ਹੋਏ ਲੋਕਾਂ ਨੇ ਵੀ ਆਪਣੀ ਮਾਂ-ਬੋਲੀ ਪ੍ਰਤੀ ਉੱਚੇ ਵਿਚਾਰ ਸਾਂਝੇ ਕੀਤੇ ਅਤੇ ਸੁਝਾਅ ਵੀ ਪੇਸ਼ ਕੀਤੇ | ਇਸ ਅਧੀਨ ਅਧਿਆਪਕਾਂ ਨੇ ਲੋਕਾਂ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਅਤੇ ਸਾਡੀ ਮਾਂ-ਬੋਲੀ ਵਿਚੋਂ ਅਲੋਪ ਹੋਏ ਸ਼ਬਦਾਂ ਦਾ ਜ਼ਿਕਰ ਵੀ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਬੱਚਿਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਸਮੁੱਚੇ ਪੰਜਾਬੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਂ-ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਾਂ-ਬੋਲੀ ਸਾਡੇ ਗੁਰੂਆਂ ਪੀਰਾਂ ਨੇ ਵਰਸੋਈ ਹੈ | ਇਸ ਤੋਂ ਬਿਨਾਂ ਮਨੁੱਖ ਦਾ ਸੰਪੂਰਨ ਵਿਕਾਸ ਸੰਭਵ ਨਹੀਂ ਹੈ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 6.5 ਬੈਂਡ <br/> ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਲੋਕਾਂ ਦੀ ਸਹੂਲਤ ਲਈ ਹਲਕੇ ਅੰਦਰ ਸੜਕਾਂ ਦਾ ਜਾਲ ਵਿਛਾ ਰਹੇ-ਸਰਪੰਚ ਕੰਗ <br/>
Ad Position 24