ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਆਇਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੀ ਆਫ਼ਲਾਈਨ ਆਈਲਟਸ ਕਲਾਸ ਦੀ ਵਿਦਿਆਰਥਣ ਮਿਸ਼ਠਾ ਬੇਦੀ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 7, ਲਿਸਨਿੰਗ ਵਿਚੋਂ 6.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ |