27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡੀ.ਐਸ. ਬਲੌਸਮ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਡੀ.ਐੱਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਉਪਰਾਲੇ ਨਾਲ ਸਕੂਲਾਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪਣਾ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਸੁਝਾਅ ਦਿੱਤਾ ਗਿਆ ਹੈ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ 'ਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਇਸ ਮੌਕੇ ਕਵਿਤਾ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ ਮੁਕਾਬਲੇ, ਪੋਸਟਰ ਮੁਕਾਬਲੇ, ਅੱਖਰਕਾਰੀ ਮੁਕਾਬਲੇ, ਪੰਜਾਬੀ ਵਿਚ ਨਾਅਰਾ ਲਿਖਣ, ਸਵਾਲ ਜਵਾਬ ਆਦਿ ਮੁਕਾਬਲੇ ਕਰਵਾਏ ਗਏ | ਅੰਤ ਵਿਚ ਪਿ੍ੰਸੀਪਲ ਨੇ ਪੰਜਾਬੀ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪੂਜਾ ਰਾਣੀ, ਸੀਮਾ, ਪਿ੍ਆ, ਕਿਰਨ ਬਾਲਾ, ਰਾਣੀ, ਜਸਪ੍ਰੀਤ ਕੌਰ, ਪਰਵਿੰਦਰ ਕੌਰ, ਚੀਨਾ, ਹੇਮ ਲਤਾ, ਅਨਮੋਲ, ਵੰਦਨਾ ਬਾਂਸਲ, ਪੁਸ਼ਪਾ ਦੇਵੀ, ਜਸਪ੍ਰੀਤ ਕੌਰ, ਜਸਮੀਨ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਪੂਜਾ ਗੁਪਤਾ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/> ਅਗਲੀ ਖ਼ਬਰ ਸੁਖਬੀਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੇਵਾਵਾਂ ਨਿਭਾਉਣਾ ਸ਼ਲਾਘਾਯੋਗ-ਅਕਾਲੀ ਆਗੂ <br/>
Ad Position 24