27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਲੱਬ ਵਲੋਂ ਨਵਨਿਯੁਕਤ ਮੈਡੀਕਲ ਅਫ਼ਸਰ ਦਿਲਰਾਜਦੀਪ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-09-2025
ਕਿਸ਼ਨਪੁਰਾ ਕਲਾਂ, 24 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਯੂਥ ਕਲੱਬ ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਵਲੋਂ ਪਿੰਡ ਭਿੰਡਰ ਕਲਾਂ ਦੇ ਨਵ ਨਿਯੁਕਤ ਮੈਡੀਕਲ ਅਫ਼ਸਰ ਡਾ. ਦਿਲ ਰਾਜਦੀਪ ਸਿੰਘ ਤੂਰ ਦਾ ਸਨਮਾਨ ਸਮਾਰੋਹ ਕੀਤਾ ਗਿਆ | ਜਿਸ 'ਚ ਕਲੱਬ ਦੇ ਮੈਂਬਰਾਂ, ਸਮਾਜ ਸੇਵੀਆਂ ਅਤੇ ਚੋਣਵੇਂ ਮਹਿਮਾਨਾਂ ਨੇ ਭਾਗ ਲਿਆ | ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਡਾ. ਦਿਲ ਰਾਜਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀ ਸੇਵਾ ਨੀਤੀ ਅਤੇ ਸਮਰਪਣ ਦੀ ਖੁੱਲ ਦਿਲੀ ਨਾਲ ਪ੍ਰਸੰਸਾ ਕੀਤੀ | ਉਨ੍ਹਾਂ ਨੇ ਆਸ ਜਤਾਈ ਕਿ ਡਾ. ਦਿਲ ਰਾਜਦੀਪ ਸਿੰਘ ਆਪਣੇ ਤਜਰਬੇ ਅਤੇ ਨਿੱਜੀ ਮਿਹਨਤ ਰਾਹੀਂ ਸਥਾਨਕ ਲੋਕਾਈ ਦੀ ਸਿਹਤ ਸੰਭਾਲ ਵਿਚ ਨਵਾਂ ਯੋਗਦਾਨ ਪਾਉਣਗੇ | ਇਸ ਮੌਕੇ ਸਮਾਜ ਸੇਵੀ ਕੈਪਟਨ ਪ੍ਰਤਾਪ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਮੋਗਾ ਵਿਚ ਡਾ. ਦਿਲ ਰਾਜਦੀਪ ਸਿੰਘ ਨੂੰ ਮੈਡੀਕਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਇਲਾਜ ਸਹੂਲਤਾਂ 'ਚ ਸੁਧਾਰ ਦੀ ਉਮੀਦ ਹੈ | ਇਸ ਮੌਕੇ ਡਾ. ਦਿਲ ਰਾਜਦੀਪ ਸਿੰਘ ਨੇ ਸਾਰੇ ਮੌਜੂਦ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੈਪਟਨ ਪ੍ਰਤਾਪ ਸਿੰਘ, ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਤੂਰ, ਕਲੱਬ ਮੈਂਬਰ ਸੁਦਾਗਰ ਸਿੰਘ ਵੈਦ, ਬੁੱਧ ਸਿੰਘ, ਹਰਮੇਲ ਸਿੰਘ, ਤੇਜਪਾਲ ਸਿੰਘ ਤੋਂ ਇਲਾਵਾ ਮਾਸਟਰ ਸੁਰਿੰਦਰ ਸਿੰਘ, ਲੈਕਚਰਾਰ ਸਰਬਜੀਤ ਕੌਰ ਤੇ ਹੋਰ ਵੀ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>
Ad Position 24