27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਨੱਥੂਵਾਲਾ ਗਰਬੀ, 24 ਸਤੰਬਰ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੇ ਸੱਦੇ 'ਤੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਅਤੇ ਸਕੂਲ ਦੇ ਪੰਜਾਬੀ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਪੰਜਾਬੀ ਅਧਿਆਪਕ ਰਮਨਦੀਪ ਕੌਰ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨਾਲ ਬਾਬਾ ਫਰੀਦ ਜੀ ਦੇ ਜੀਵਨ ਬਾਰੇ ਕੁਝ ਗੱਲਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਣ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਉੱਪਰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਅਧਿਆਪਕਾਂ ਦੀ ਅਗਵਾਈ ਹੇਠ ਬੱਚਿਆਂ ਵਿਚਕਾਰ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ | ਜਿਨ੍ਹਾਂ ਵਿਚ ਪੋਸਟਰ, ਕਵਿਤਾਵਾਂ, ਗੁਰਮੁਖੀ ਲਿਪੀ, ਪੰਜਾਬੀ ਪਹਿਰਾਵੇ, ਪੰਜਾਬੀ ਲੋਕਾਂ ਦੇ ਰਸਮ ਰਿਵਾਜ ਨਾਲ ਸੰਬੰਧਿਤ ਗਤੀਵਿਧੀਆਂ ਸ਼ਾਮਲ ਸਨ | ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਜਾਹਿਰ ਕਰਦਿਆਂ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ | ਸਕੂਲ ਵਲੋਂ ਇਸ ਮੌਕੇ ਉੱਪਰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਆਫ਼ ਪੰਜਾਬ ਦਾ ਇਹ ਉਪਰਾਲਾ ਕਰਨ ਸਬੰਧੀ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਵਿਧਾਇਕ ਸੁਖਾਨੰਦ ਵਲੋਂ ਵਿਕਾਸ ਕਾਰਜਾਂ ਦੇ ਉਦਘਾਟਨ
Ad Position 24