27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਕਿਸਾਨ ਨਿਰਧਾਰਿਤ ਮਾਪਦੰਡ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਾ ਲਿਆਉਣ, ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਜਾ ਸਕੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕੀਤਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 108 ਮੰਡੀਆਂ ਵਿਚ ਸਾਫ਼-ਸਫ਼ਾਈ, ਪਾਣੀ ਦਾ ਪ੍ਰਬੰਧ, ਰੌਸ਼ਨੀ ਦਾ ਪ੍ਰਬੰਧ, ਆਰਜ਼ੀ ਬਾਥਰੂਮ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਅਪਰੇਟਰਾਂ ਨੂੰ ਬਿਨਾਂ ਸੁਪਰ ਐਸ.ਐਮ.ਐਸ. ਸਿਸਟਮ ਤੋਂ ਕਟਾਈ ਨਾ ਕਰਨ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਦੇ ਮਨਾਹੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਮਨਾਇਆ ਐਨ.ਐੱਸ.ਐੱਸ. ਦਾ ਸਥਾਪਨਾ ਦਿਵਸ <br/> ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24