27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਸਮੇਸ਼ ਸਕੂਲ 'ਚ ਮਨਾਇਆ ਐਨ.ਐੱਸ.ਐੱਸ. ਦਾ ਸਥਾਪਨਾ ਦਿਵਸ <br/>

Ad Position 21
No active advertisement
ਅਜੀਤ ਡੈਸਕ 25-09-2025
ਨਿਹਾਲ ਸਿੰਘ ਵਾਲਾ, 24 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਐਨ.ਐਸ.ਐਸ. ਦਾ ਸਥਾਪਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੁਆਰਾ ਕਰਵਾਏ ਇਸ ਸਮਾਗਮ ਦੀ ਸ਼ੁਰੂਆਤ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਐਨ.ਐਸ.ਐਸ. ਦੀ ਸਥਾਪਨਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ 1969 ਵਿਚ ਕੀਤੀ ਗਈ ਸੀ | ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ ਦੇ ਕਾਰਜਾਂ ਨਾਲ ਜੋੜਨਾ ਹੈ | ਵਾਈਸ ਪਿ੍ੰਸੀਪਲ ਮੀਨਾ ਜੈਨ ਨੇ ਇਸ ਦੇ ਮਾਟੋ 'ਨਾਟ ਮੀ ਬੱਟ ਯੂ' ਦਾ ਅਰਥ ਸਮਝਾਇਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀਆਂ ਨੇ ਸਿੱਖਿਆ ਪ੍ਰਾਪਤ ਕਰਨ ਦੇ ਨਾਲੋ-ਨਾਲ ਸਮਾਜ ਤੇ ਰਾਸ਼ਟਰ ਦੀ ਭਲਾਈ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣੀ ਹੁੰਦੀ ਹੈ | ਇਸ ਸਮੇਂ ਕਰਵਾਏ ਭਾਸ਼ਣ ਮੁਕਾਬਲੇ 'ਚ ਨਮਨਦੀਪ ਕੌਰ, ਬੀਰਦਵਿੰਦਰ ਸਿੰਘ ਅਤੇ ਹੁਸਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਵੇਂ ਕਵਿਤਾ ਉਚਾਰਣ ਮੁਕਾਬਲੇ ਵਿਚ ਕੁਲਦੀਪ ਸਿੰਘ, ਪ੍ਰਭਜੋਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਨਵਦੀਪ ਕੌਰ ਅਤੇ ਗੁਰਵਿੰਦਰ ਕੌਰ ਨੇ ਮੰਚ ਸੰਚਾਲਕ ਦੇ ਫ਼ਰਜ਼ ਨਿਭਾਏ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ <br/>
Ad Position 24