27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਠੱਠੀ ਭਾਈ, 24 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਆਪਣਾ ਪੰਜਾਬ ਫਾਊਾਡੇਸ਼ਨ' ਵਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਪੰਜਾਬੀ ਦਿਵਸ ਵਜੋਂ ਮਨਾਇਆ ਗਿਆ | ਇਸ ਦਿਵਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਨਿਰਮਲ ਕੌਰ ਨੇ ਕਿਹਾ ਕਿ ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ 'ਚੋਂ ਹਨ ਅਤੇ ਉਨ੍ਹਾਂ ਨੂੰ ਪੰਜਾਬੀ ਸਾਹਿਤਕ ਪਰੰਪਰਾਵਾਂ ਦੇ ਸੰਸਥਾਪਕ ਵਜੋਂ ਵੀ ਜਾਣਿਆ ਜਾਂਦਾ ਹੈ | ਬਾਬਾ ਫਰੀਦ ਜੀ ਦੀ ਬਾਣੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਬੋਲੀ ਪੰਜਾਬੀ ਨਾਲ ਸਬੰਧਿਤ ਨਿਬੰਧ ਲੇਖਣ, ਕਵਿਤਾ ਉਚਾਰਨ, ਪੋਸਟਰ ਮੇਕਿੰਗ, ਸੁੰਦਰ ਪੰਜਾਬੀ ਲਿਖਤ, ਸ਼ਬਦ ਜੋੜ, ਕਾਵਿ ਲੇਖਣ ਅਤੇ ਅੱਖਰ ਕਾਰੀ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਪੰਜਾਬੀ ਨਾਲ ਆਪਣੇ ਸਨੇਹ ਅਤੇ ਪ੍ਰੇਮ ਨੂੰ ਉਜਾਗਰ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਤੇ ਹਮੇਸ਼ਾ ਪੰਜਾਬੀ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਵਿਚ ਸੰਸਥਾ ਦੀ ਸਮੂਹ ਪ੍ਰਬੰਧਕ ਕਮੇਟੀ, ਪਿ੍ੰਸੀਪਲ ਮੈਡਮ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਹਮੇਸ਼ਾ ਪੰਜਾਬੀ ਬੋਲੀ ਨਾਲ ਜੁੜੇ ਰਹਿਣ ਦਾ ਪ੍ਰਣ ਲਿਆ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੋਗਾ 'ਚ ਕਨਵੈੱਨਸ਼ਨ 30 ਨੂੰ -ਢਿਲਵਾਂ <br/> ਅਗਲੀ ਖ਼ਬਰ ਦਸਮੇਸ਼ ਸਕੂਲ 'ਚ ਮਨਾਇਆ ਐਨ.ਐੱਸ.ਐੱਸ. ਦਾ ਸਥਾਪਨਾ ਦਿਵਸ <br/>
Ad Position 24