ਨੱਥੂਵਾਲਾ ਗਰਬੀ, 24 ਸਤੰਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ | ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਜਸਵੀਰ ਸਿੰਘ ਨੇ ਪੰਜਾਬੀ ਦਿਵਸ ਸੰਬੰਧੀ ਚਾਨਣਾ ਪਾਇਆ ਤੇ ਬਾਬਾ ਫਰੀਦ ਜੀ ਦੇ ਜੀਵਨ ਸਬੰਧੀ ਅਤੇ ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਜੀ ਨੂੰ ਪੰਜਾਬੀ ਸਾਹਿਤਕ ਪ੍ਰੰਪਰਾ ਦੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਦੀਆਂ ਬਾਣੀਆਂ ਨੂੰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਿਲ ਕੀਤਾ ਗਿਆ, ਉਨ੍ਹਾਂ ਨੂੰ ਮੁਸਲਮਾਨਾਂ ਤੇ ਸਿੱਖਾਂ ਦੁਆਰਾ ਬਰਾਬਰ ਸਤਿਕਾਰਿਆ ਜਾਂਦਾ ਹੈ | ਇਸ ਸਮੇਂ ਵਿਦਿਆਰਥੀਆਂ ਵਲੋਂ ਵੀ ਪੰਜਾਬੀ ਮਾਂ ਬੋਲੀ ਸੰਬੰਧੀ ਕਵਿਤਾਵਾਂ, ਭਾਸ਼ਨ, ਕਹਾਣੀਆਂ, ਚਾਰਟ ਅਤੇ ਹੋਰ ਰੰਗ ਬਰੰਗੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ ਨੇ ਵੀ ਪੰਜਾਬੀ ਮਾਂ ਬੋਲੀ ਸਬੰਧੀ ਜਾਣਕਾਰੀ ਦਿੱਤੀ ਕਿ ਪੰਜਾਬੀ ਨੂੰ ਹਮੇਸ਼ਾ ਆਪਣੀ ਮਾਂ ਬੋਲੀ ਸਮਝੋ | ਇਸ ਸਮੇਂ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਵਾਈਸ ਪਿ੍ੰਸੀਪਲ ਤਰਿੰਦਰ ਕੌਰ, ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ ਰਵੀ ਕਾਂਤ, ਵੀਰਪਾਲ ਕੌਰ, ਜਸਵੀਰ ਕੌਰ, ਚਰਨਜੀਤ ਕੌਰ, ਅਮਨਦੀਪ ਕੌਰ (ਸਾਰੇ ਅਧਿਆਪਕ) ਹਾਜ਼ਰ ਸਨ |