27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਉਪ ਮੰਡਲ ਮੈਜਿਸਟ੍ਰੇਟ ਬਾਘਾ ਪੁਰਾਣਾ ਵਲੋਂ ਕਿਸਾਨਾਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-09-2025
ਸਮਾਲਸਰ, 24 ਸਤੰਬਰ (ਗੁਰਜੰਟ ਕਲਸੀ ਲੰਡੇ)-ਪਿਛਲੇ ਸਾਲਾਂ ਤੋਂ ਚੱਲ ਰਹੀ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਇਸ ਵਾਰ ਸਰਕਾਰਾਂ ਬੇਹੱਦ ਚਿੰਤਤ ਹਨ | ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਜਿੱਥੇ ਪਿੰਡ-ਪਿੰਡ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਹੈ, ਉੱਥੇ ਬੇਅੰਤ ਸਿੰਘ ਐਸ. ਡੀ. ਐਮ. ਬਾਘਾ ਪੁਰਾਣਾ ਵੀ ਆਪਣੀ ਪੂਰੀ ਟੀਮ ਨਾਲ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਹਨ | ਇਸੇ ਦੌਰੇ ਦੌਰਾਨ ਬੇਅੰਤ ਸਿੰਘ ਨੇ ਪਿੰਡ ਰੋਡੇ ਦੇ ਕਿਸਾਨਾਂ ਨਾਲ ਸਹਿਕਾਰੀ ਸਭਾ ਰੋਡੇ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ | ਉਨ੍ਹਾਂ ਦੇ ਨਾਲ ਖੇਤੀਬਾੜੀ ਅਫ਼ਸਰ ਨਵਦੀਪ ਸਿੰਘ ਜੌੜਾ ਤੇ ਕੰਵਰਦੀਪ ਸਿੰਘ ਮਾਨ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਬਾਘਾ ਪੁਰਾਣਾ ਵੀ ਹਾਜ਼ਰ ਸਨ | ਮੁਲਾਕਾਤ ਦੌਰਾਨ ਬੇਅੰਤ ਸਿੰਘ ਨੇ ਕਿਸਾਨਾਂ ਨਾਲ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਾਂਝ ਪੁਆਉਂਦਿਆਂ ਭਾਈਚਾਰਕ ਤੌਰ 'ਤੇ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ | ਖੇਤੀਬਾੜੀ ਅਫ਼ਸਰ ਨਵਦੀਪ ਸਿੰਘ ਜੌੜਾ ਨੇ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਯੋਗ ਢੰਗ ਦੱਸਦਿਆਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਵਾਹੁਣ ਦੇ ਲਾਭ ਸਮਝਾਏ | ਸਹਾਇਕ ਰਜਿਸਟਰਾਰ ਕੰਵਰਦੀਪ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਪਰਾਲੀ ਦੇ ਨਿਪਟਾਰੇ ਲਈ ਹਰ ਤਰ੍ਹਾਂ ਕਿਸਾਨਾਂ ਦੇ ਨਾਲ ਹਨ | ਸਭਾ ਦੇ ਨੁਮਾਇੰਦੇ ਬਲਜੀਤ ਸਿੰਘ ਤੇ ਹਰਵਿੰਦਰ ਸਿੰਘ ਨੇ ਸਭਾ ਵਿਚ ਮੌਜੂਦ ਸੰਦਾਂ ਦੀ ਜਾਣਕਾਰੀ ਦਿੱਤੀ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਵਾਅਦਾ ਕੀਤਾ ਕਿ ਇਸ ਵਾਰ ਉਹ ਐਸ.ਐਮ.ਐਸ. ਲਵਾ ਕੇ ਹੀ ਝੋਨੇ ਦੀ ਵਢਾਈ ਕਰਵਾਉਣਗੇ ਤੇ ਰੀਪਰ ਤੋਂ ਪਰਹੇਜ਼ ਰੱਖਣਗੇ | ਉਪ ਮੰਡਲ ਮੈਜਿਸਟਰੇਟ ਵਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 'ਵਾਤਾਵਰਨ ਦਾ ਰਖਵਾਲਾ' ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਰੇਸ਼ਮ ਸਿੰਘ, ਅਮਨ ਕੌਰ, ਗੁਰਤੇਜ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਸਿੰਘ ਤੇ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਟਰੇਨ ਚਲਾਉਣ 'ਤੇ ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਦਾ... ਅਗਲੀ ਖ਼ਬਰ ਜੈ ਮਾਂ ਚਿੰਤਪੁਰਨੀ ਜਾਗਰਣ 27 ਨੂੰ
Ad Position 24