27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੋਗਾ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਲਈ ਮਨਜੀਤ ਮਾਨ ਨੇ ਭਰੇ ਕਾਗ਼ਜ਼, ਮਜ਼ਬੂਤ ਦਾਅਵੇਦਾਰ ਵਜੋਂ ਉੱਭਰੇ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਬਜ਼ਰਵਰ ਬੀ.ਪੀ. ਸਿੰਘ ਕੋਲ ਮੋਗਾ ਜ਼ਿਲ੍ਹੇ ਦੇ ਧੜੱਲੇਦਾਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਲਈ ਕਾਗ਼ਜ਼ ਭਰੇ ਅਤੇ ਆਪਣਾ ਮਜ਼ਬੂਤ ਦਾਅਵਾ ਪੇਸ਼ ਕੀਤਾ | ਮਨਜੀਤ ਮਾਨ ਜ਼ਿਲ੍ਹੇ ਦੀ ਪ੍ਰਧਾਨਗੀ ਲਈ ਮਜ਼ਬੂਤ ਦਾਅਵੇਦਾਰ ਵਜੋਂ ਉੱਭਰੇ ਹਨ ਕਿਉਂਕਿ ਮਾਨ ਦੇ ਹੱਕ ਵਿਚ ਮੋਗਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮਾਨ ਦੇ ਹੱਕ ਵਿਚ ਅਬਜ਼ਰਵਰ ਬੀ.ਪੀ. ਸਿੰਘ ਕੋਲ ਨਿੱਤਰੇ ਹਨ | ਸੂਤਰਾਂ ਅਨੁਸਾਰ ਕਾਂਗਰਸੀ ਵਰਕਰਾਂ ਨੇ ਵੱਡੀ ਤਾਦਾਦ ਵਿਚ ਪੇਸ਼ ਹੋ ਕੇ ਅਬਜ਼ਰਵਰ ਕੋਲ ਮਨਜੀਤ ਮਾਨ ਨੂੰ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ | ਕਾਂਗਰਸੀ ਵਰਕਰਾਂ ਨੇ ਕਾਂਗਰਸ ਹਾਈਕਮਾਨ ਕੋਲ ਅਪੀਲ ਕਰਦਿਆਂ ਕਿਹਾ ਕਿ ਮਨਜੀਤ ਮਾਨ ਪਿਛਲੇ 30 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮਾਨ ਦੋ ਵਾਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ, ਤਿੰਨ ਵਾਰ ਕੌਂਸਲਰ ਬਣੇ ਹਨ | ਦੋ ਵਾਰ ਪੰਜਾਬ ਕਾਂਗਰਸ ਦੇ ਸਕੱਤਰ ਰਹਿ ਚੁੱਕੇ ਹਨ | ਇਸ ਕਰ ਕੇ ਮਾਨ ਦੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਲਗਨ ਨੂੰ ਦੇਖਦਿਆਂ ਮੋਗਾ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਦੇ ਅਧਿਆਪਕ ਬੈੱਸਟ ਟੀਚਰ ਐਵਾਰਡ ਦੇ ਨਾਲ ਸਨਮਾਨਿਤ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਟਰੇਨ ਚਲਾਉਣ 'ਤੇ ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਦਾ...
Ad Position 24