27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਿੱਲੀ ਕਾਨਵੈਂਟ ਸਕੂਲ ਦੇ ਅਧਿਆਪਕ ਬੈੱਸਟ ਟੀਚਰ ਐਵਾਰਡ ਦੇ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 25-09-2025
ਫ਼ਤਿਹਗੜ੍ਹ ਪੰਜਤੂਰ, 24 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਪਾਰੁਲ ਯੂਨੀਵਰਸਿਟੀ ਵਲੋਂ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਦੀ ਮਿਲਣੀ ਕਰਵਾਈ ਗਈ | ਜਿਸ ਦੌਰਾਨ ਸਾਰੇ ਹੀ ਪੰਜਾਬ ਦੇ 'ਚੋਂ ਆਪਣੇ ਆਪਣੇ ਵਿਸ਼ੇ ਦੇ ਵਿਚ ਮੁਹਾਰਤ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਤੇ ਆਪਣੇ ਵਿਸ਼ੇ ਦੇ ਵਿਚ ਬਾਕਮਾਲ ਪ੍ਰਦਰਸ਼ਨ ਨੂੰ ਦੇਖਦਿਆਂ ਹੋਇਆ ਸਨਮਾਨਿਤ ਕੀਤਾ ਗਿਆ | ਸਕੂਲ ਪਹੁੰਚਣ ਤੇ ਅਧਿਆਪਕਾ ਦਾ ਸ਼ਾਨਦਾਰ ਸਵਾਗਤ ਕਰਦਿਆਂ ਦਿੱਲੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਅਤੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਵਲੋਂ ਅਧਿਆਪਕ ਚਰਨਜੀਤ ਕੌਰ (ਬਾਇਉਲੋਜੀ ), ਰੁਪਿੰਦਰ ਕੌਰ (ਸਮਾਜਿਕ ਸਿੱਖਿਆ) ਅਤੇ ਸਤਨਾਮ ਸਿੰਘ ਨੂੰ (ਕੈਮਿਸਟਰੀ) ਵਿਸ਼ੇ ਦਾ ਬੈੱਸਟ ਅਧਿਆਪਕ ਦਾ ਅਵਾਰਡ ਮਿਲਣ ਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਰੋੜਾ ਨੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਨਵੇਂ ਪੰਚਾਇਤ ਭਵਨ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਮੋਗਾ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਲਈ ਮਨਜੀਤ ਮਾਨ ਨੇ ਭਰੇ ਕਾਗ਼ਜ਼, ਮਜ਼ਬੂਤ ਦਾਅਵੇਦਾਰ ਵਜੋਂ ਉੱਭਰੇ <br/>
Ad Position 24