27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਧਾਇਕਾ ਅਰੋੜਾ ਨੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਨਵੇਂ ਪੰਚਾਇਤ ਭਵਨ ਦਾ ਨੀਂਹ ਪੱਥਰ ਰੱਖਿਆ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਰਪੰਚ ਪਰਮਜੀਤ ਕੌਰ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ 'ਚ 25 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੇਂ ਪੰਚਾਇਤ ਭਵਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ 'ਤੇ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਾਸੀਆਂ ਲਈ ਇਕ ਆਧੁਨਿਕ ਗਰਾਊਾਡ ਬਣਾਇਆ ਜਾਵੇਗਾ, ਜਿਸ ਨਾਲ ਮਨੋਰੰਜਨ ਅਤੇ ਖੇਡ ਪ੍ਰੇਮੀ ਇਸ ਦਾ ਅਨੰਦ ਮਾਣ ਸਕਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟਾਂ ਪ੍ਰਾਪਤ ਕਰ ਕੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਦੌਰਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਸਰਪੰਚ ਪਰਮਜੀਤ ਕੌਰ ਅਤੇ ਗਰਾਮ ਪੰਚਾਇਤ ਨੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਉੱਪਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੌਂਤਾ ਵਿਖੇ ਕੈਂਸਰ ਅਤੇ ਅੱਖਾਂ ਦਾ ਜਾਂਚ ਕੈਂਪ 28 ਨੂੰ -ਮੱਖਣ ਬਰਾੜ <br/> ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਦੇ ਅਧਿਆਪਕ ਬੈੱਸਟ ਟੀਚਰ ਐਵਾਰਡ ਦੇ ਨਾਲ ਸਨਮਾਨਿਤ <br/>
Ad Position 24