ਨਿਹਾਲ ਸਿੰਘ ਵਾਲਾ, 24 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਪਣੇ ਨਾਨਕਾ ਪਿੰਡ ਰੌਂਤਾ ਵਿਖੇ ਸਤਿਕਾਰਯੋਗ ਬਜ਼ੁਰਗ ਝੰਡਾ ਸਿੰਘ ਢਿੱਲੋਂ, ਭੰਗਾ ਸਿੰਘ ਢਿੱਲੋਂ ਅਤੇ ਮਾਤਾ ਭਾਨ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਕੈਂਸਰ ਅਤੇ ਅੱਖਾਂ ਦਾ ਮੈਗਾ ਜਾਂਚ ਕੈਂਪ 28 ਸਤੰਬਰ ਨੂੰ ਪਿੰਡ ਰੌਂਤਾ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਰੌਂਤਾ ਵਿਖੇ ਮੀਟਿੰਗ ਦੌਰਾਨ ਮੱਖਣ ਬਰਾੜ ਨੇ ਦੱਸਿਆ ਕਿ ਕੈਂਪ ਦੌਰਾਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ 'ਚ ਕੈਂਸਰ ਰੋਗਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ ਤਾਂ ਜੋ ਬਿਮਾਰੀ ਦੀ ਸ਼ੁਰੂਆਤੀ ਪਛਾਣ ਹੋ ਸਕੇ | ਅੱਖਾਂ ਦੇ ਟੈਸਟ ਕੀਤੇ ਜਾਣਗੇ ਅਤੇ ਜਿਨ੍ਹਾਂ ਨੂੰ ਲੋੜ ਹੋਵੇਗੀ ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ | ਆਮ ਬਿਮਾਰੀਆਂ ਦੀ ਜਾਂਚ ਲਈ ਵੀ ਡਾਕਟਰੀ ਟੀਮ ਮੌਜੂਦ ਰਹੇਗੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਪਿ੍ੰਸੀਪਲ ਸੁਖਚੈਨ ਸਿੰਘ, ਗੁਰਜੰਟ ਸਿੰਘ ਸਾਬਕਾ ਚੇਅਰਮੈਨ, ਪ੍ਰਧਾਨ ਸੁਖਜੀਵਨ ਸਿੰਘ ਢਿੱਲੋਂ, ਸੁਖਮੰਦਰ ਸਿੰਘ, ਜੀਤ ਸਿੰਘ, ਦਰਸ਼ਨ ਸਿੱਧੂ, ਭੋਲਾ ਸਿੰਘ, ਸਤਨਾਮ ਸਿੰਘ, ਭਜਨ ਸਿੰਘ, ਮੱਖਣ ਸਿੰਘ ਖ਼ਾਲਸਾ, ਮੇਜਰ ਸਿੰਘ ਮੱਲ੍ਹੀ, ਬੂਟਾ ਸਿੰਘ ਭੁੱਲਰ, ਲਾਲ ਸਿੰਘ ਧਾਲੀਵਾਲ, ਨੈਬ ਸਿੰਘ ਢਿੱਲੋਂ ਆਦਿ ਹਾਜ਼ਰ ਸਨ |