27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਫ਼ਤਿਹਗੜ੍ਹ ਪੰਜਤੂਰ, 24 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਦੇ ਕੈਂਪਸ 'ਚ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਹ ਦਿਵਸ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਕੀਤਾ ਗਿਆ | ਇਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਅਤੇ ਪੰਜਾਬੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਰਚਨਾਵਾਂ ਅਤੇ ਭਾਸ਼ਨ ਪੇਸ਼ ਕੀਤੇ | ਉਪਰੰਤ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਦੱਸਦੇ ਹੋਏ ਕਿਹਾ ਕਿ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਉਦੇਸ਼ ਸਿਰਫ਼ ਇਕ ਤਿਉਹਾਰ ਮਨਾਉਣਾ ਨਹੀਂ, ਸਗੋਂ ਪੰਜਾਬੀ ਭਾਸ਼ਾ, ਲਿਪੀ ਅਤੇ ਸਭਿਆਚਾਰ ਪ੍ਰਤੀ ਸਨਮਾਨ ਪ੍ਰਗਟ ਕਰਨਾ ਅਤੇ ਨਵੀਂ ਪੀੜ੍ਹੀ ਵਿਚ ਭਾਸ਼ਾਈ ਚੇਤਨਾ ਜਗਾਉਣਾ ਹੈ | ਅੰਤ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਅਤੇ ਸਭਿਆਚਾਰ ਨਾਲ ਜੁੜਨ ਲਈ ਵੀ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਰਾਊਕੇ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ <br/>
Ad Position 24