19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੁਖਬੀਰ ਨੇ ਸਾਬਤ ਕਰ ਦਿੱਤਾ ਕਿ ਖੇਤਰੀ ਪਾਰਟੀ ਹੀ ਪੰਜਾਬ ਨੂੰ ਬਚਾ ਸਕਦੀ ਹੈ-ਬੀਬੀ ਰਣੀਆਂ <br/>

Ad Position 21
No active advertisement
ਅਜੀਤ ਡੈਸਕ 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਆਈ ਹੜ੍ਹਾਂ ਦੀ ਤਬਾਹੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁਰੂ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਏ ਅਤੇ ਉਨ੍ਹਾਂ ਆਰਥਿਕ ਮਦਦ ਤੋਂ ਇਲਾਵਾ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਵੰਡੀ ਅਤੇ ਪਸ਼ੂ-ਧਨ ਲਈ ਹਰਾ ਚਾਰਾ, ਅਚਾਰ ਵੀ ਲਗਾਤਾਰ ਭੇਜਿਆ ਜਾ ਰਿਹਾ ਹੈ ਅਤੇ ਜਿਹੜਾ ਕੰਮ ਮੌਜੂਦਾ ਸਰਕਾਰ ਨੇ ਕਰਨਾ ਸੀ, ਉਹ ਸੁਖਬੀਰ ਸਿੰਘ ਬਾਦਲ ਨੇ ਕਰ ਵਿਖਾਇਆ ਤੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ ਜਿਹੜੀ ਪੰਜਾਬੀਆਂ ਦੇ ਹਰ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਮਦਦਗਾਰ ਬਣਦੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੌਮੀ ਜਨਰਲ ਸਕੱਤਰ ਜਸਪਿੰਦਰ ਕੌਰ ਰਣੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਏ. ਆਈ. ਨਾਲ ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਾਜ਼ਮੀ-ਮੱਖਣ ਬਰਾੜ ਅਗਲੀ ਖ਼ਬਰ ਹਰਿੰਦਰ ਸਿੰਘ ਸੂਦ ਨੇ ਸੀਨੀਅਰ ਮੈਡੀਕਲ ਅਫ਼ਸਰ ਮੋਗਾ ਵਜੋਂ ਅਹੁਦਾ ਸੰਭਾਲਿਆ <br/>
Ad Position 24