19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਲਕੀਤ ਸਿੰਘ ਥਿੰਦ ਨੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਥਾਨਕ ਰੈਸਟ ਹਾਊਸ ਮੋਗਾ ਵਿਖੇ ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਮਲਕੀਤ ਸਿੰਘ ਥਿੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜ਼ਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਹਰੇਕ ਗਰਾਂਟ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਇਸ ਤੋਂ ਪਹਿਲਾਂ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਮਲਕੀਤ ਸਿੰਘ ਨੇ ਪਛੜੇ ਵਰਗ ਨਾਲ ਸਬੰਧਿਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਬਿਲਕੁਲ ਸਪਸ਼ਟ ਹੈ ਕਿ ਰਾਜ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪੋਰਟ ਸਾਹਮਣੇ ਆਉਣ 'ਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਏਟਕ ਦਾ ਵਫ਼ਦ ਏ. ਡੀ. ਸੀ. ਮੋਗਾ ਨੂੰ ਮਿਲਿਆ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਖੇਡਾਂ 'ਚ ਸ੍ਰੀ ਹੇਮਕੁੰਟ ਸਕੂਲ ਦਾ ਦਬਦਬਾ ਕਾਇਮ <br/>
Ad Position 24