20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕਾ ਅਰੋੜਾ ਦੀ ਅਗਵਾਈ ਹੇਠ ਔਰਤਾਂ ਕਾਂਗਰਸ ਪਾਰਟੀ ਨੂੰ ਛੱਡ 'ਆਪ' ਵਿਚ ਸ਼ਾਮਿਲ <br/>

Ad Position 21
No active advertisement
ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਵਾਲੀਆਂ ਔਰਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰ ਕੇ ਸਨਮਾਨਿਤ ਕਰਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ | ਤਸਵੀਰ: ਜਸਪਾਲ ਸਿੰਘ ਬੱਬੀ <br/> 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਕਾਂਗਰਸੀ ਆਗੂਆਂ ਸਤਵਿੰਦਰ ਕੌਰ, ਨਰਿੰਦਰ ਕੌਰ, ਰਾਣੀ ਅਰੋੜਾ ਅਤੇ ਵੰਦਨਾ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈਆਂ | ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਹਲਕਾ ਵਿਧਾਇਕਾ ਡਾ. ਅਰੋੜਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਆਪਣੇ ਸੰਬੋਧਨ ਵਿਚ ਹਲਕਾ ਵਿਧਾਇਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੀਆਂ ਔਰਤਾਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੀਆਂ ਹਨ | ਇਸ ਮੌਕੇ 'ਆਪ' ਵਿਚ ਸ਼ਾਮਿਲ ਹੋਈਆਂ ਸਤਵਿੰਦਰ ਕੌਰ, ਨਰਿੰਦਰ ਕੌਰ, ਰਾਣੀ ਅਰੋੜਾ, ਵੰਦਨਾ ਅਤੇ ਉਨ੍ਹਾਂ ਦੀਆਂ ਸਾਥੀ ਔਰਤਾਂ ਨੇ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੇ ਵਿਕਾਸ ਅਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਵਿਕਾਸ ਮੁਖੀ ਸੋਚ ਲਈ ਆਪਣਾ ਸਮਰਥਨ ਪ੍ਰਗਟ ਕੀਤਾ | ਇਸ ਮੌਕੇ ਮਾਲਵਾ ਸੈਂਟਰਲ ਤੋਂ ਜ਼ੋਨ ਇੰਚਾਰਜ ਅਜਿੰਦਰ ਕੌਰ, ਹਲਕਾ ਕੋਆਰਡੀਨੇਟਰ ਦਰਸ਼ਨ ਕੌਰ ਬਰਾੜ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਗਰੀਨ ਗਰੋਵ ਸਕੂਲ ਲੰਢੇਕੇ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਬਲਾਕ ਠੱਠੀ ਭਾਈ ਦੀ ਸਰਬਸੰਮਤੀ ਨਾਲ ਚੋਣ <br/>
Ad Position 24