ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ 'ਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ | ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਫ਼ਰੀਦ ਜੀ ਦੀ ਬਾਣੀ ਬਾਰੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ | ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤ ਅਤੇ ਭਾਸ਼ਣ ਪੇਸ਼ ਕੀਤੇ ਗਏ | ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ 'ਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ 'ਤੇ ਮਾਣ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ ਅਤੇ ਹੋਰ ਲੋਕਾਂ ਨੂੰ ਜੋੜਨ ਦਾ ਪ੍ਰਣ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਸ਼ਾ ਅਰੋੜਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡਾ ਫ਼ਰਜ਼ ਹੈ | ਸਮਾਰੋਹ ਦੇ ਅੰਤ ਵਿਚ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਜੀ ਨੂੰ ਯਾਦ ਕਰਦਿਆਂ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਦਾ ਸੰਦੇਸ਼ ਦਿੱਤਾ ਗਿਆ |