20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਵੱਛਤਾ ਪੰਦ੍ਹਰਵਾੜੇ 'ਚ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਦਿ੍ਸ਼ | ਤਸਵੀਰ : ਪੋਪਲੀ <br/> 26-09-2025
ਫ਼ਤਿਹਗੜ੍ਹ ਪੰਜਤੂਰ, 25 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਅਤੇ ਭਾਰਤ ਸਰਕਾਰ ਦੇ ਹੁਕਮਾਂ ਦੇ ਤਹਿਤ ਚਲਾਇਆ ਗਿਆ ਸਵੱਛਤਾ ਪੰਦ੍ਹਰਵਾੜੇ 'ਚ ਦਿੱਲੀ ਕਾਨਵੈਂਟ ਸਕੂਲ ਨੇ ਯੋਗਦਾਨ ਪਾਇਆ | ਸਰਕਾਰ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸਾਰੇ ਹੀ ਦਿਨਾਂ ਨੂੰ ਬੜੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਦੇ ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਬੇਲੋੜਾ ਚੀਜ਼ਾਂ ਤੋਂ ਮੁੜ ਅਜਿਹੀਆਂ ਚੀਜ਼ਾਂ ਬਣਾਈਆਂ ਗਈਆਂ ਜਿਨ੍ਹਾਂ ਨੂੰ ਆਪਾਂ ਦੁਬਾਰਾ ਵਰਤੋਂ 'ਚ ਲਿਆ ਸਕਦੇ ਹਾਂ | ਇਸ ਪ੍ਰਤੀਯੋਗਤਾ 'ਚ ਹਰਮਨਪ੍ਰੀਤ ਕੌਰ ਨੌਵੀਂ ਕਲਾਸ ਅਤੇ ਸੀਰਤ ਕੌਰ ਸੱਤਵੀਂ ਕਲਾਸ ਦੀ ਵਿਦਿਆਰਥਣਾਂ ਨੇ ਬਾ ਕਮਾਲ ਕਾਰਜ ਗੁਜ਼ਾਰੀ ਪੇਸ਼ ਕੀਤੀ ਅਤੇ ਵਿਅਰਥ ਚੀਜ਼ਾਂ ਤੋਂ ਵਰਤੋਂ ਦੀਆਂ ਚੀਜ਼ਾਂ ਬਣਾਈਆਂ ਜਿਸ ਦੇ ਸਦਕੇ ਸਕੂਲ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੁਆਰਾ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਇਹੋ ਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਮਨਾਈ <br/> ਅਗਲੀ ਖ਼ਬਰ ਨਿਊ ਗਰੀਨ ਗਰੋਵ ਸਕੂਲ ਲੰਢੇਕੇ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24