20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਮਨਾਈ <br/>

Ad Position 21
No active advertisement
ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਸਮਾਗਮ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਹੋਰ | ਤਸਵੀਰ : ਅਮੋਲਕ ਸਿੰਘ ਕਲਸੀ <br/> 26-09-2025
ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਹਾਨ ਤਪੱਸਵੀ ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 12ਵੀਂ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ਬਾਬਾ ਭੋਲਾ ਸਿੰਘ ਬੱਡੂਵਾਲ ਵਾਲੇ, ਬਾਬਾ ਦਰਸ਼ਨ ਸਿੰਘ, ਗਿਆਨੀ ਗੁਰਮੇਲ ਸਿੰਘ, ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ, ਗ੍ਰੰਥੀ ਭਾਈ ਹਰਮੇਲ ਸਿੰਘ ਨੇ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਭਾਈ ਕੰਵਲਇੰਦਰਪਾਲ ਸਿੰਘ, ਭਾਈ ਬਲਵਿੰਦਰ ਸਿੰਘ ਭਿੰਡਰ ਅਤੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲਿਆਂ ਨੇ ਕੀਰਤਨ ਕੀਤਾ ਅਤੇ ਹੁਕਮਨਾਮਾ ਸਾਹਿਬ ਦੀ ਕਥਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲਿਆਂ ਨੇ ਵਿਚਾਰਾਂ ਕਰਦਿਆ ਸੰਤ ਬਾਬਾ ਕਾਰਜ ਸਿੰਘ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਢਾਡੀ ਜਥਾ ਭਾਈ ਬਲਵੀਰ ਸਿੰਘ ਪਾਰਸ ਨੇ ਸੰਤ ਬਾਬਾ ਕਾਰਜ ਸਿੰਘ ਅਤੇ ਬਾਬਾ ਸ਼੍ਰੀ ਚੰਦ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਪਾਏ ਹੋਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਕਿਹਾ ਕਿ ਸੰਤ ਬਾਬਾ ਕਾਰਜ ਸਿੰਘ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਕੀਤਾ | ਸਟੇਜ ਦੀ ਸੇਵਾ ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਭਾਈ ਬਲਕਾਰ ਸਿੰਘ ਨੇ ਨਿਭਾਈ | ਅੰਤ 'ਚ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਵਲੋਂ ਆਏ ਸੰਤ ਮਹਾਂਪੁਰਸ਼ਾਂ, ਰਾਗੀ ਢਾਡੀ ਜਥਿਆਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਦਾ ਪਹੁੰਚਣ 'ਤੇ ਧੰਨਵਾਦ ਕੀਤਾ, ਦੁਸ਼ਾਲੇ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਬਾਬਾ ਜਰਨੈਲ ਸਿੰਘ ਯੂ.ਪੀ., ਮਨਜੀਤ ਸਿੰਘ ਗਿੱਲ, ਭਾਈ ਜਸਵੰਤ ਸਿੰਘ ਬੋਪਾਰਾਏ, ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ, ਗੁਰਜੰਟ ਸਿੰਘ ਰਾਮੂਵਾਲੀਆ, ਸਰਪੰਚ ਸਰਬਨ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ, ਬਾਬਾ ਤੇਜਾ ਸਿੰਘ ਜੀਂਦੜਾ, ਕੁਲਵਿੰਦਰ ਸਿੰਘ ਸੰਧੂ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਸਾਬਕਾ ਸਰਪੰਚ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਜੀਂਦੜਾ, ਗੁਰਜਿੰਦਰ ਸਿੰਘ ਨੰਬਰਦਾਰ, ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਡਾਕਟਰ ਕਾਰਜ ਸਿੰਘ ਕਪੂਰਥਲਾ ਵਾਲੇ,ਗੁਰਮੁਖ ਸਿੰਘ, ਬਹਾਦਰ ਸਿੰਘ ਭੂੰਦੜੀ, ਗੁਰਵਿੰਦਰ ਸਿੰਘ ਪੈਸਟੀਸਾਈਡ ਵਾਲੇ, ਸੁੱਚਾ ਸਿੰਘ, ਡਾ. ਗੁਰਮੀਤ ਸਿੰਘ ਭਿੰਡਰ, ਗੋਰਾ ਭੋਗਲ, ਬੂਟਾ ਸਿੰਘ ਮੱਲ, ਗੁਰਪ੍ਰੀਤ ਸਿੰਘ ਧੱਲੇਕੇ, ਕਰਨਵੀਰ ਸਿੰਘ ਕਲਸੀ, ਰਾਜਦੀਪ ਸਿੰਘ ਲੁਧਿਆਣਾ, ਬਲਵੰਤ ਸਿੰਘ ਆਦਿ ਵੱਡੀ ਗਿਣਤੀ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਐਸ. ਦਿਵਸ ਮੌਕੇ ਆਯੁਰਵੈਦਿਕ ਕੈਂਪ ਲਗਾਇਆ <br/> ਅਗਲੀ ਖ਼ਬਰ ਸਵੱਛਤਾ ਪੰਦ੍ਹਰਵਾੜੇ 'ਚ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24