20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਨ. ਐਸ. ਐਸ. ਦਿਵਸ ਮੌਕੇ ਆਯੁਰਵੈਦਿਕ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਬਾਘਾ ਪੁਰਾਣਾ, 25 ਸਤੰਬਰ (ਟਿੰਕੂ ਕਾਠਪਾਲ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ ਅਦਾਰਾ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਜੀ.ਟੀ.ਬੀ. ਗੜ੍ਹ ਬਾਘਾ ਪੁਰਾਣਾ ਮੋਗਾ ਦੇ ਐਨ.ਐਸ.ਐਸ. ਵਿਭਾਗ ਅਤੇ ਸਤਿਆ ਸਾਈ ਮੁਰਲੀਧਰ ਕਾਲਜ ਮੋਗਾ ਵਲੋਂ ਇਕ ਦਿਨ ਦਾ ਆਯੁਰਵੈਦਿਕ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਵਿਚ ਸੰਸਥਾ ਦੇ ਡਾਇਰੈਕਟਰ ਡਾ. ਅਮਿਤ ਕੁਮਾਰ ਮਨੋਚਾ ਵਲੋਂ ਸਤਿਆ ਸਾਈ ਮੁਰਲੀਧਰ ਕਾਲਜ ਮੋਗਾ ਦੀ ਆਏ ਹੋਏ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ ਗਿਆ | ਇਸ ਕੈਂਪ ਦੇ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਦੀ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ | ਡਾਕਟਰਾਂ ਵਲੋਂ ਰੋਗੀਆਂ ਨੂੰ ਸਿਹਤ ਸੰਬੰਧੀ ਸਲਾਹ ਦਿੱਤੀ ਗਈ ਅਤੇ ਲੋੜ ਅਨੁਸਾਰ ਦਵਾਈਆਂ ਵੀ ਦਿੱਤੀਆਂ ਗਈਆਂ | ਵਿਸ਼ੇਸ਼ ਗੱਲ ਇਹ ਰਹੀ ਕਿ ਮਰੀਜ਼ਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਆਪਣੀ ਸਿਹਤ ਜਾਂਚ ਕਰਵਾਈ ਅਤੇ ਕਾਲਜ ਪ੍ਰਬੰਧਕੀ ਵੱਲੋਂ ਸਮੇਂ-ਸਮੇਂ 'ਤੇ ਅਜਿਹੇ ਸੇਵਾ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ | ਕੈਂਪ ਦੇ ਅੰਤ ਵਿਚ ਡਾਕਟਰਾਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਕਿਵੇਂ ਬਤੀਤ ਕੀਤਾ ਜਾ ਸਕਦਾ ਹੈ ਬਾਰੇ ਲੈਕਚਰ ਵੀ ਦਿੱਤਾ | ਇਸ ਮੌਕੇ ਵਿਭਾਗੀ ਮੁਖੀ ਡਾ. ਸ਼ਿਲਪਾ, ਇੰਜ: ਕੁਲਬੀਰ ਸਿੰਘ, ਇੰਜ: ਗੁਰਵੀਰ ਸਿੰਘ, ਸ਼੍ਰੀ ਸੁਨੀਲ, ਐਨ.ਐਸ.ਐਸ. ਕੋਆਰਡੀਨੇਟਰ ਮਿਸ ਰਿੱਕੀ ਸੇਤੀਆ ਅਤੇ ਵਰਿੰਦਰ ਸਿੰਘ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ 28 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰਗਤੀਸ਼ੀਲ ਮੰਚ ਮੋਗਾ ਵਿਖੇ ਕਰਵਾਏਗਾ ਸੈਮੀਨਾਰ <br/> ਅਗਲੀ ਖ਼ਬਰ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਮਨਾਈ <br/>
Ad Position 24