20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਨਿਹਾਲ ਸਿੰਘ ਵਾਲਾ, 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਬਲਾਕ ਖੇਤੀਬਾੜੀ ਅਫਸਰ ਡਾ. ਤਰਨਜੀਤ ਸਿੰਘ ਦੀ ਅਗਵਾਈ ਹੇਠ ਮੰਗੂ ਸਿੰਘ ਖੇਤੀਬਾੜੀ ਉਪ-ਨਿਰੀਖਿਕ ਵਲੋਂ ਪਿੰਡ ਖੋਟੇ ਵਿਖੇ ਕਿਸਾਨ ਸਿਖਲਾਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਇਸ ਕੈਂਪ 'ਚ ਮੰਗੂ ਸਿੰਘ ਉੱਪ ਖੇਤੀਬਾੜੀ ਨਿਰੀਖਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਕੁਦਰਤੀ ਤੱਤ ਜਿੱਥੇ ਮਿੱਟੀ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ | ਇਸ ਲਈ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਆਧੁਨਿਕ ਖੇਤੀ ਮਸ਼ੀਨਾਂ ਨਾਲ ਪਰਾਲੀ ਨੂੰ ਖੇਤੀ 'ਚ ਵਾਹੁਣ ਦੇ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕਿ ਲੇਟ ਬੀਜੇ ਹੋਏ ਝੋਨੇ ਦੀ ਫਸਲ ਸਬੰਧੀ ਮੌਸਮ ਨੂੰ ਧਿਆਨ 'ਚ ਰੱਖਦਿਆਂ ਕੀੜੇ-ਮਕੌੜੇ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸਿਫਾਰਸ਼ ਕੀਤੀਆਂ ਦਵਾਈਆਂ ਦੇ ਛਿੜਕਾਅ ਵੱਲ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਉੱਪਰ ਦਿੱਤੀ ਜਾਂਦੀ ਸਬਸਿਡੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਨੰਬਰਦਾਰ ਤੇਜਿੰਦਰ ਸਿੰਘ, ਜਸਦੀਪ ਸਿੰਘ, ਜਗਤਾਰ ਸਿੰਘ, ਸਮਿੱਤਰ ਸਿੰਘ, ਸੁਖਦੀਪ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਰਾਜਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਕਮਾਲਕੇ ਸਕੂਲ ਦੇ ਸਟਾਫ਼ ਲਈ ਇਨਸਾਫ਼ ਦੀ ਮੰਗ <br/> ਅਗਲੀ ਖ਼ਬਰ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ ਦੇ ਕੁਇਜ਼ ਮੁਕਾਬਲੇ ਸ਼ੁਰੂ <br/>
Ad Position 24