ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਮਨਿਸਟਰੀ ਸਟਾਫ਼ ਦੇ ਸੂਬਾ ਵਿੱਤ ਸਕੱਤਰ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਦੇ ਛੇ ਅਧਿਆਪਕਾਂ 'ਤੇ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦਾ ਪੱਖ ਸੁਣੇ ਬਗੈਰ ਕਾਹਲੀ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਸ਼ਨਦੀਪ ਸਿੰਘ ਪਿੰਡ ਠੂਠਗੜ੍ਹ ਦੀ ਮੌਤ ਹੋਣ ਉਪਰੰਤ ਨਾਜਾਇਜ਼ ਪਰਚਾ ਦਰਜ ਕਰ ਕੇ ਸਿੱਖਿਆ ਵਿਭਾਗ ਨੇ ਛੇ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ | ਆਗੂਆਂ ਨੇ ਦੱਸਿਆ ਕਿ ਸਕੂਲ ਵਿਚ ਅਨੁਸ਼ਾਸਨ ਰੱਖਣ ਅਤੇ ਸਕੂਲ ਬੱਚੀਆਂ ਦੀ ਇੱਜ਼ਤ ਦੀ ਸੁਰੱਖਿਆ ਲਈ ਅਧਿਆਪਕਾਂ ਨੇ ਆਪਣਾ ਫ਼ਰਜ਼ ਨਿਭਾਇਆ ਪਰੰਤੂ ਇਸ 'ਤੇ ਉਲਟ ਅਧਿਆਪਕਾਂ ਨੂੰ ਇਸ ਦਾ ਬਹੁਤ ਮਾੜਾ ਨਤੀਜਾ ਭੁਗਤਣਾ ਪਿਆ | ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਬਿਨਾਂ ਸੋਚੇ ਸਮਝੇ ਅਧਿਆਪਕਾਂ 'ਤੇ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ | ਇਸ ਦੀ ਮਾਸਟਰ ਕੇਡਰ ਯੂਨੀਅਨ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਜਥੇਬੰਦੀ ਵਲੋਂ ਮੰਗ ਕੀਤੀ ਜਾਂਦੀ ਕਿ ਆਉਣ ਵਾਲੇ ਸਮੇਂ ਵਿਚ ਜੇ ਅਧਿਆਪਕਾਂ ਨੂੰ ਜਲਦੀ ਬਿਨਾਂ ਜਾਂਚ ਕੀਤੇ ਪਰਚੇ ਰੱਦ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਤਿੱਖੇ ਸੰਘਰਸ਼ ਵਿੱਢੇ ਜਾਣਗੇ | ਇਸ ਤੋਂ ਇਲਾਵਾ ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ ਕਲੇਰ, ਨਿਰਵੈਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਹਿਗਲ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ, ਅਮਨਦੀਪ ਸਿੰਘ, ਇੰਦਰਪਾਲ ਸਿੰਘ, ਭੁਪਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਸੰਧੂ, ਰਜੇਸ਼ ਕੁਮਾਰ, ਵਨੀਤ ਕੁਮਾਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਵਿਸ਼ਾਲ ਸ਼ਰਮਾ ਆਦਿ ਹਾਜ਼ਰ ਸਨ |