ਬਾਘਾ ਪੁਰਾਣਾ, 25 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਨ ਵਲੋਂ ਕੋਰ ਕਮੇਟੀ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਸੰਤ ਹਰਵਿੰਦਰ ਸਿੰਘ ਰੌਲੀ ਵਾਲਿਆਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਨਾਲ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਗਗੜਾ ਅਤੇ ਸ਼ਿੰਦਰਪਾਲ ਸਿੰਘ ਮੱਲਕੇ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ | ਇਸ ਮੌਕੇ ਜਥੇਦਾਰ ਮਾਹਲਾ ਨੇ ਸੰਤ ਹਰਵਿੰਦਰ ਸਿੰਘ ਰੌਲੀ ਵਾਲਿਆਂ ਵਲੋਂ ਉਨ੍ਹਾਂ ਦੇ ਧਾਰਮਿਕ ਸਥਾਨ 'ਤੇ ਪੁੱਜਣ 'ਤੇ ਦਿੱਤੇ ਗਏ ਮਾਣ ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਮਾਹਲਾ ਨੇ ਆਖਿਆ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਇਥੇ ਪੁੱਜੇ ਸਨ ਅਤੇ ਉਨ੍ਹਾਂ ਨੂੰ ਇਸ ਅਸਥਾਨ 'ਤੇ ਆ ਕੇ ਸਕੂਨ ਮਿਲਿਆ ਹੈ |