20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਪਰਿੰਗ ਫੀਲਡ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਬਾਘਾ ਪੁਰਾਣਾ, 25 ਸਤੰਬਰ (ਟਿੰਕੂ ਕਾਠਪਾਲ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਪੰਜਾਬੀ ਭਾਸ਼ਾ ਦੇ ਪਹਿਲੇ ਕਵੀ ਬਾਬਾ ਫਰੀਦ ਜੀ ਨੂੰ ਸਮਰਪਿਤ ਬਾਬਾ ਫਰੀਦ ਆਗਮਨ ਪੁਰਬ ਮੌਕੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਸਨਮਾਨ ਦੇਣ ਦੇ ਲਈ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ | ਸਕੂਲ ਦੇ ਸਾਰੇ ਬੱਚੇ ਅਤੇ ਅਧਿਆਪਕ ਆਪਣੇ ਪੰਜਾਬੀ ਪਹਿਰਾਵੇ ਵਿਚ ਸਕੂਲ ਆਏ ਅਤੇ ਸਟੇਜ ਉੱਪਰ ਬੱਚਿਆਂ ਨੇ ਪੰਜਾਬੀ ਵਿਰਸੇ ਬਾਰੇ ਪੰਜਾਬੀ ਦੀ ਅਜੋਕੀ ਹਾਲਤ ਬਾਰੇ ਅਤੇ ਪੰਜਾਬੀ ਗੀਤਾਂ, ਟੱਪੇ, ਵੰਨਗੀਆਂ ਅਤੇ ਕਵਿਤਾਵਾਂ ਬਾਰੇ ਵੱਖ-ਵੱਖ ਆਈਟਮਾਂ ਪੇਸ਼ ਕਰਕੇ ਰੰਗ ਬੰਨਿ੍ਹਆਂ | ਸਕੂਲ ਚੇਅਰਮੈਨ ਨਰ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਉੱਪਰ ਬਹੁਤ ਮਾਣ ਹੈ ਕਿ ਸਾਡੇ ਪੰਜਾਬੀ ਹੋਣ ਦੀ ਪਹਿਚਾਣ ਵੀ ਸਾਡੀ ਮਾਂ ਬੋਲੀ ਕਰਕੇ ਹੈ | ਪਿ੍ੰਸੀਪਲ ਬਾਇਜੂ ਵਿਜੇ ਅਤੇ ਕੋਆਰਡੀਨੇਟਰ ਮੈਡਮ ਅਨੂਪਮ ਸ਼ਰਮਾ ਨੇ ਬੱਚਿਆਂ ਨੂੰ ਇਸ ਦਿਵਸ ਉੱਪਰ ਸਹਿਯੋਗ ਦੇਣ ਅਤੇ ਸਕੂਲ ਦੇ ਮਿਊਜ਼ਿਕ ਅਧਿਆਪਕ ਅਵਤਾਰ ਸਿੰਘ ਦਾ ਬੱਚਿਆਂ ਦੀ ਤਿਆਰੀ ਕਰਵਾਉਣ ਅਤੇ ਸਟੇਜ ਨੂੰ ਸੁਚੱਜੇ ਢੰਗ ਨਾਲ ਸੰਚਾਲਨ ਕਰਵਾਉਣ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਸਮੇਂ ਆਪਣੇ ਨਾਲ ਖੜ੍ਹਾ ਪਾਇਆ-ਥਰਾਜ, ਮੱਲਕੇ <br/... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਨੇ ਪੰਜਾਬ ਵਿਸ਼ਵ ਦਿਵਸ ਮਨਾਇਆ <br/>
Ad Position 24