ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਬਾਂਹ ਫੜ੍ਹ ਕੇ ਮੁੜ ਤੋਂ ਜੀਵਨ ਸ਼ੁਰੂ ਕਰਨ ਲਈ ਕੀਤੀ ਜਾ ਰਹੀ ਮਦਦ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਅਤੇ ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ ਨੇ ਬੇਹੱਦ ਸ਼ਲਾਘਾਯੋਗ ਕਰਾਰ ਦਿੱਤਾ ਹੈ | ਅਕਾਲੀ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਲੋਕਾਂ ਨਾਲ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਜਾਣ ਕੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਵੱਡੇ ਪੱਧਰ 'ਤੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਕਵਾਇਦ ਸਿਰਫ਼ ਰਾਜਨੀਤਕ ਨਹੀਂ ਸਗੋਂ ਮਨੁੱਖਤਾ ਦੇ ਨਾਤੇ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਆਪਣੇ ਨਾਲ ਖੜ੍ਹਾ ਪਾਇਆ ਹੈ |