ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਚ ਇਕ ਜਨਤਕ ਸ਼ਿਕਾਇਤ ਮੀਟਿੰਗ ਕੀਤੀ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ 'ਚ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਹ ਸਮੇਂ-ਸਮੇਂ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਪਣੇ ਘਰ ਅਤੇ ਪਾਰਟੀ ਦਫ਼ਤਰ ਵਿਖੇ ਜਨਤਕ ਸ਼ਿਕਾਇਤ ਮੀਟਿੰਗਾਂ ਕਰਦੇ ਰਹਿੰਦੇ ਹਨ | ਉਨ੍ਹਾਂ ਸਲਾਹ ਦਿੱਤੀ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਸਮੱਸਿਆ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਅਤੇ ਇਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਵਰਕਰ ਮੌਜੂਦ ਸਨ |