ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂਅ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ 6 ਨਵੰਬਰ 2019 ਨੂੰ ਇਕ ਫੈਸਲਾ ਦਿੱਤਾ ਗਿਆ ਸੀ ਕਿ 100 ਰੁਪਏ ਪ੍ਰਤੀ ਕੁਇੰਟਲ (ਝੋਨੇ ਦੀ ਪਰਾਲੀ) ਭਾਰ 'ਤੇ 24 ਕੁਇੰਟਲ ਪ੍ਰਤੀ ਏਕੜ ਦੇ ਨਾਲ 2400 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ | ਮੁਆਵਜ਼ਾ ਲੈਣ ਉਪਰੰਤ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਹੀਂ ਲਗਾ ਸਕੇਗਾ ਪਰ 2019 ਤੋਂ ਲੈ ਕੇ ਮਹਿੰਗਾਈ ਮੁਤਾਬਿਕ 4500 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪੰਜਾਬ ਸੂਬਾ ਪਰਾਲੀ ਧੰੂਏਾ ਤੋਂ ਨਿਜਾਤ ਪਾ ਸਕੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀ. ਏ. ਪੀ. ਖਾਦ ਜੋ ਕਿ ਕਣਕ ਬੀਜਣ ਤੋਂ ਪਹਿਲਾਂ ਜਰੂਰੀ ਹੈ ਜੋ ਕਿ ਸਹੀ ਤਰੀਕੇ ਨਾਲ ਨਹੀਂ ਮਿਲਦੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਦੀਦਾਰੇਵਾਲਾ, ਚਰਨਪ੍ਰੀਤ ਸਿੰਘ, ਬਲਵੀਰ ਸਿੰਘ, ਬਲਜੀਤ ਸਿੰਘ, ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਖੁਰਦ, ਅੰਗਰੇਜ਼ ਸਿੰਘ, ਰਮਨਦੀਪ ਸਿੰਘ, ਨਛੱਤਰ ਸਿੰਘ, ਗੁਰਵਿੰਦਰ ਸਿੰਘ, ਕੁਲਜਿੰਦਰ ਸਿੰਘ, ਬਿੰਦਰ ਸਿੰਘ, ਗੁਰਜਿੰਦਰ ਸਿੰਘ, ਰਾਜਵਿੰਦਰ ਸਿੰਘ, ਰਾਜਾ ਸਿੰਘ, ਜਸਵੀਰ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ |