21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਟਰੈੱਸ ਅਤੇ ਕਲਾਸ ਰੂਮ ਮੈਨੇਜਮੈਂਟ ਨਾਲ ਸੰਬੰਧਿਤ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਮੁੱਖ ਸਲਾਹਕਾਰ ਮੈਡਮ ਹਰਪ੍ਰੀਤ ਕੌਰ, ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਮੈਡਮ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਫ਼ਿਲਮ ਕਲਾਕਾਰ ਨਿਰਮਲ ਰਿਸ਼ੀ ਦੀ ਭਤੀਜੀ ਮਹਿਕ ਰਿਸ਼ੀ (ਮਾਈਕਰੋ ਬਾਇਲੋਜਿਸਟ, ਮੇਕਅਪ ਆਰਟਿਸਟ, ਸਰੋਤ ਵਿਅਕਤੀ) ਵਲੋਂ ਸਟਰੈਸ ਅਤੇ ਕਲਾਸ ਰੂਮ ਮੈਨੇਜਮੈਂਟ 'ਤੇ ਵਰਕਸ਼ਾਪ ਲਗਾਈ ਗਈ ਜਿਸ ਵਿਚ ਉਨ੍ਹਾਂ ਨੇ ਆਪਣੇ ਯੂਨੀਵਰਸਿਟੀ ਲੈਕਚਰਾਰ ਦੇ ਸਫ਼ਰ ਤੋਂ ਮੇਕਅਪ ਆਰਟਿਸਟ ਬਣਨ ਦੇ ਸਫ਼ਰ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਨੂੰ ਆਪਣੀ ਅੰਦਰਲੀ ਪ੍ਰਤਿਭਾ ਬਾਹਰ ਕੱਢਣ ਅਤੇ ਆਪਣੇ ਸੁਪਨਿਆਂ ਨੂੰ ਉਡਾਣ ਦੇਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਨੇ ਕਲਾਸ ਰੂਮ ਮੈਨੇਜਮੈਂਟ ਸਬੰਧੀ ਰਣਨੀਤੀਆਂ ਬਾਰੇ ਚਰਚਾ ਕੀਤੀ | ਇਸ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨੂੰ ਤਣਾਅ ਦੇ ਨੁਕਸਾਨ ਦੱਸਦੇ ਹੋਏ ਇਸ ਨੂੰ ਖ਼ਤਮ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਦੇ ਤਣਾਅ ਨੂੰ ਘਟਾਉਣ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਚੰਗਾ ਭਾਵਨਾਤਮਿਕ ਰਿਸ਼ਤਾ ਬਣਾਉਣ ਬਾਰੇ ਕਿਹਾ ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਅਧਿਆਪਕ ਨਾਲ ਸਾਂਝਾ ਕਰ ਸਕਣ ਅਤੇ ਮਾਨਸਿਕ ਪਰੇਸ਼ਾਨੀ ਤੋਂ ਬਚ ਸਕਣ | ਸਕੂਲ ਦੇ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਮੈਡਮ ਮਹਿਕ ਰਿਸ਼ੀ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਨੂੰ ਤਣਾਅ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਆਈਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ <br/> ਅਗਲੀ ਖ਼ਬਰ ਮਾਰਕੀਟ ਕਮੇਟੀ ਬਾਘਾ ਪੁਰਾਣਾ ਵਲੋਂ ਲੰਗੇਆਣਾ ਮਾਹਲਾ ਤੇ ਨੱਥੂਵਾਲਾ ਦਾਣਾ ਮੰਡੀ ਦੀ ਕਰਵਾਈ ਸਫ਼ਾਈ <br/>
Ad Position 24