12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭੂਚਾਲ, ਅੱਗ ਤੇ ਹੋਰ ਐਮਰਜੈਂਸੀ ਸਥਿਤੀਆਂ ਦਰਮਿਆਨ ਸੁਰੱਖਿਆ ਲਈ ਫੈਲਾਈ ਜਾਗਰੂਕਤਾ <br/>

Ad Position 21
No active advertisement
ਅਜੀਤ ਡੈਸਕ 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਮੋਗਾ ਵਲੋਂ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਕਰਵਾਇਆ ਗਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਭੂਚਾਲ, ਅੱਗ ਅਤੇ ਹੋਰ ਆਫ਼ਤਾਂ ਵਰਗੀਆਂ ਐਮਰਜੈਂਸੀ ਸਥਿਤੀਆਂ ਵਿਚ ਆਪਣੇ ਆਪ ਨੂੰ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ ਬਾਰੇ ਜਾਗਰੂਕ ਕਰਨਾ ਸੀ | ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ, ਮੋਗਾ ਦੇ ਸਲਾਹਕਾਰ ਰਾਮ ਚੰਦਰ ਨੇ ਵਿਦਿਆਰਥੀਆਂ ਨਾਲ ਸੁਰੱਖਿਆ ਸੁਝਾਅ ਅਤੇ ਸਾਵਧਾਨੀਆਂ ਸਾਂਝੀਆਂ ਕੀਤੀਆਂ | ਭੂਚਾਲ ਦੀ ਰੋਕਥਾਮ ਲਈ ਡਰਾਪ, ਕਵਰ ਅਤੇ ਹੋਲਡ ਡਰਿਲ 'ਤੇ ਇਕ ਪ੍ਰਦਰਸ਼ਨੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜੇਕਰ ਸਾਰੇ ਇਨ੍ਹਾਂ ਆਫ਼ਤਾਂ ਵਿਚ ਵਰਤੀਆਂ ਜਾ ਸਕਣ ਵਾਲੀਆਂ ਜ਼ਰੂਰੀ ਗੱਲਾਂ ਤੋਂ ਵਾਕਫ਼ ਹੋਣਗੇ ਤਾਂ ਜਾਨ ਮਾਲ ਨੂੰ ਬਹੁਤ ਹੱਦ ਤੱਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ | ਇਸ ਤੋਂ ਇਲਾਵਾ, ਸੈਸ਼ਨ ਵਿਚ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਚਰਚਾ ਕੀਤੀ ਗਈ | ਇਸ ਸਮਾਗਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਹਰ ਕੋਈ ਜਾਣਦਾ ਹੋਵੇ ਕਿ ਕਿਸੇ ਵੀ ਅਣਕਿਆਸੀ ਘਟਨਾ ਦੀ ਸੂਰਤ ਵਿਚ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ | ਸੁਖਜਿੰਦਰ ਸਿੰਘ, ਨੋਡਲ ਅਫ਼ਸਰ (ਸਿੱਖਿਆ) ਆਫ਼ਤ ਪ੍ਰਬੰਧਨ ਨੇ ਹਾਜ਼ਰੀਨ ਨੂੰ ਕਿਸੇ ਵੀ ਐਮਰਜੈਂਸੀ/ਆਫ਼ਤ ਸਥਿਤੀ ਵਿਚ ਉਕਤ ਸੁਰੱਖਿਆ ਉਪਾਵਾਂ/ਰੋਕਥਾਮ ਉਪਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ | ਐਮਰਜੈਂਸੀ ਹੈਲਪ ਲਾਈਨ 100, 101, 112 ਅਤੇ 108 ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ 'ਚ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਪਿੰਡ ਮਾੜੀ ਮੁਸਤਫ਼ਾ 'ਚ ਦੁਕਾਨਦਾਰ 'ਤੇ ਦੂਸਰੀ ਵਾਰ ਹੋਇਆ ਜਾਨਲੇਵਾ ਹਮਲਾ <br/>
Ad Position 24