12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐੱਸ.ਸੀ. ਅਤੇ ਪਛੜੇ ਵਰਗਾਂ ਦੇ ਹਿਤਾਂ ਲਈ ਲੜਦਾ ਰਹਾਂਗਾ-ਰਾਜਵਿੰਦਰ ਸਿੰਘ ਧਰਮਕੋਟ <br/>

Ad Position 21
No active advertisement
ਅਜੀਤ ਡੈਸਕ 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਸੱਤਾ 'ਚ ਹੁੰਦਿਆਂ ਹਮੇਸ਼ਾ ਸਾਰੇ ਵਰਗਾਂ ਦੇ ਹੱਕਾਂ ਦੀ ਤਰਜਮਾਨੀ ਕੀਤੀ ਹੈ ਅਤੇ ਕਰਦਾ ਰਹੇਗਾ | ਗ਼ਰੀਬ ਅਤੇ ਪਛੜੇ ਵਰਗਾਂ ਦੇ ਹਿਤਾਂ ਵਿਚ ਸੁਖਬੀਰ ਸਿੰਘ ਬਾਦਲ ਨੇ ਅਨੇਕਾਂ ਭਲਾਈ ਸਕੀਮਾਂ ਨੂੰ ਸ਼ੁਰੂ ਕੀਤਾ ਸੀ ਜਿਸ ਦਾ ਸਿੱਧਾ ਲਾਭ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ, ਪਛੜੇ ਵਰਗਾਂ ਨੂੰ ਪ੍ਰਾਪਤ ਹੋਇਆ | ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੀਆਂ ਸਿਫ਼ਤਾਂ ਕਰਦੇ ਨਹੀਂ ਥੱਕਦੇ ਕਿਉਂਕਿ ਹੋਰ ਕਿਸੇ ਵੀ ਪਾਰਟੀ ਨੇ ਗ਼ਰੀਬ ਲੋਕਾਂ ਲਈ ਅਜਿਹੇ ਉਪਰਾਲੇ ਨਹੀਂ ਕੀਤੇ | ਇਹ ਵਿਚਾਰ ਬਲਖੰਡੀ ਪਿੰਡ ਵਿਚ ਸਨਮਾਨ ਸਮਾਰੋਹ ਦੌਰਾਨ ਰਾਜਵਿੰਦਰ ਸਿੰਘ ਧਰਮਕੋਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ | ਪਿੰਡ ਬਲਖੰਡੀ ਵਿਚ ਸਾਬਕਾ ਸਰਪੰਚ ਜਗਸੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਿੰਡ ਦੇ ਅਨੁਸੂਚਿਤ ਅਤੇ ਪਛੜੇ ਵਰਗ ਦੇ ਮੈਂਬਰਾਂ ਨੇ ਰਾਜਵਿੰਦਰ ਸਿੰਘ ਧਰਮਕੋਟ ਨੂੰ ਪਾਰਟੀ ਵਲੋਂ ਦਿੱਤੇ ਕੌਮੀ ਮੀਤ ਪ੍ਰਧਾਨ ਅਤੇ ਨਿਹਾਲ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਪਿੰਡ ਦੀ ਧਰਮਸ਼ਾਲਾ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਗ਼ਰੀਬਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ | ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਰਾਜਵਿੰਦਰ ਧਰਮਕੋਟ ਨੇ ਉਨ੍ਹਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਹੱਕਾਂ ਦੀ ਲੜਾਈ ਮੂਹਰੇ ਹੋ ਕੇ ਲੜਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਰੋੜਾ ਨੇ ਸ਼ਿਆਮ ਮੰਦਰ ਜਲੰਧਰ ਕਾਲੋਨੀ ਸੜਕ 'ਤੇ ਪ੍ਰੀਮਿਕਸ ਪਾ ਕੇ ਕੰਮ ਦੀ ਸ਼ੁਰੂਆਤ ਕੀਤੀ <br/> ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਬਾਘਾ ਪੁਰਾਣਾ ਅੰਦਰ ਸੰਮੇਲਨ ਅੱਜ <br/>
Ad Position 24