12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਧਾਇਕਾ ਅਰੋੜਾ ਨੇ ਸ਼ਿਆਮ ਮੰਦਰ ਜਲੰਧਰ ਕਾਲੋਨੀ ਸੜਕ 'ਤੇ ਪ੍ਰੀਮਿਕਸ ਪਾ ਕੇ ਕੰਮ ਦੀ ਸ਼ੁਰੂਆਤ ਕੀਤੀ <br/>

Ad Position 21
No active advertisement
ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਜਲੰਧਰ ਕਾਲੋਨੀ ਮੋਗਾ ਵਿਖੇ ਸ਼ਿਆਮ ਮੰਦਰ ਗਲੀ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਨ ਸਮੇਂ | ਤਸਵੀਰ: ਹਰਜੀਤ ਸਿੰਘ <br/> 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਜਲੰਧਰ ਕਾਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ, ਕਿਉਂਕਿ ਅੱਜ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 32 ਅਧੀਨ ਆਉਣ ਵਾਲੇ ਜਲੰਧਰ ਕਾਲੋਨੀ ਵਿਚ ਸ਼ਿਆਮ ਮੰਦਰ ਗਲੀ 'ਤੇ ਪ੍ਰੀਮਿਕਸ ਪਾ ਕੇ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸ਼ਿਆਮ ਮੰਦਰ ਜਲੰਧਰ ਕਾਲੋਨੀ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੇ ਗਰਗ, ਪ੍ਰਧਾਨ ਵਿਨੋਦ ਪੋਪਲੀ, ਸੀਨੀਅਰ ਉਪ ਪ੍ਰਧਾਨ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਸੰਜੀਵ ਗਰਗ, ਵਿੱਤ ਸਕੱਤਰ ਚੰਦਰ ਮੋਹਨ ਸਹਿਗਲ, ਭੁਪੇਸ਼ ਸ਼ਰਮਾ, ਰਾਜੇਸ਼ ਸਿੰਗਲਾ ਅਤੇ ਹੋਰ ਮੈਂਬਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਅਤੇ ਕੌਂਸਲਰ ਬੂਟਾ ਸਿੰਘ ਦਾ ਮੰਦਰ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਵਾਗਤ ਕੀਤਾ | ਇਸ ਮੌਕੇ ਕੌਂਸਲਰ ਜਗਦੀਸ਼ ਸਿੰਘ, ਰਾਕੇਸ਼ ਮਿੱਡਾ, ਸਰਪੰਚ ਵਰਿੰਦਰ ਸਿੰਘ, ਆਦੇਸ਼ ਸਹਿਗਲ ਅਤੇ ਵਾਰਡ ਵਾਸੀ ਮੌਜੂਦ ਸਨ | ਵਿਧਾਇਕਾ ਅਰੋੜਾ ਨੇ ਕਿਹਾ ਕਿ ਮੋਗਾ ਦੇ ਵਸਨੀਕਾਂ ਨਾਲ ਕੀਤਾ ਗਿਆ ਹਰ ਵਾਅਦਾ ਸਮੇਂ ਸਿਰ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਸ਼ਿਆਮ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਹਲਕਾ ਵਿਧਾਇਕਾ ਅਰੋੜਾ ਦਾ ਵਿਕਾਸ ਕਾਰਜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਐੱਸ.ਸੀ. ਅਤੇ ਪਛੜੇ ਵਰਗਾਂ ਦੇ ਹਿਤਾਂ ਲਈ ਲੜਦਾ ਰਹਾਂਗਾ-ਰਾਜਵਿੰਦਰ ਸਿੰਘ ਧਰਮਕੋਟ <br/>
Ad Position 24