ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ ਜੋ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਨਵਾਂ ਇਤਿਹਾਸ ਸਿਰਜਿਆ ਜਾ ਰਿਹਾ ਹੈ ਜਿਸ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਮਨਾਇਆ ਜਾ ਰਿਹਾ ਹੈ | ਇਸ ਅਧੀਨ ਸੰਸਥਾ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਦੱਸਿਆ ਕਿ ਸਮੂਹ ਸਟਾਫ਼ ਪੰਜਾਬੀ ਪਹਿਰਾਵੇ ਵਿਚ ਆਇਆ ਤੇ ਹਰ ਇਕ ਵਿਦਿਆਰਥੀ ਨੇ ਇਕ ਪੰਨਾ ਗੁਰਮੁਖੀ ਸੁੰਦਰ ਲਿਖਾਈ ਵਿਚ ਲਿਖਿਆ ਤੇ ਸੰਸਥਾ ਵਿਚ ਵਿਦਿਆਰਥਣਾਂ ਦੇ ਕਵਿਤਾ ਉਚਾਰਨ ਮੁਕਾਬਲੇ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਨਾਅਰਾ ਲਿਖਣ ਮੁਕਾਬਲਾ ਤੇ ਪੈਂਤੀ ਅੱਖਰੀ ਦੇ ਮੁਕਾਬਲੇ ਕਰਵਾਏ ਗਏ | ਪੰਜਾਬੀ ਬੋਲੀ ਨੂੰ ਆਪਣਾ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |