12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਿਰਤੀ ਕਿਸਾਨ ਯੂਨੀਅਨ ਨੇ ਪੀ.ਏ.ਯੂ. ਦੇ ਵਾਈਸ ਚਾਂਸਲਰ ਨੂੰ ਪਰਾਲੀ ਦੇ ਪ੍ਰਬੰਧਨ ਲਈ ਮੰਗ ਪੱਤਰ ਦਿੱਤਾ <br/>

Ad Position 21
No active advertisement
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪੀ.ਏ.ਯੂ. ਦੇ ਵਾਈਸ ਚਾਂਸਲਰ ਨੂੰ ਮੰਗ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਮੋਗਾ-2 ਵਲੋਂ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ 'ਚ ਅੱਜ ਕਿਸਾਨ ਮੇਲਾ ਲੁਧਿਆਣਾ ਵਿਚ ਜਾ ਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਲਈ ਸਸਤੀ ਤੇ ਛੋਟੇ ਟਰੈਕਟਰਾਂ ਦੇ ਨਾਲ ਚੱਲਣ ਵਾਲੀਆਂ ਮਸ਼ੀਨਾਂ ਦੀ ਖੋਜ ਕਰ ਕੇ ਆਮ ਕਿਸਾਨਾਂ ਤੱਕ ਪਹੁੰਚ ਦਿੱਤੀ ਜਾਵੇ ਜੋ ਆਮ ਕਿਸਾਨੀ ਪੰਜਾਬ ਵਿਚ 5 ਏਕੜ ਦੀ ਮਾਲਕੀ ਹੈ | ਆਮ ਕਿਸਾਨਾਂ ਕੋਲ 50 ਐਚ.ਪੀ. ਟਰੈਕਟਰ ਹਨ ਤੇ ਕਿਸਾਨ 65 ਐਚ.ਪੀ. ਟਰੈਕਟਰ ਲੈਣ ਦੇ ਸਮਰੱਥ ਨਹੀਂ ਹਨ | ਹੁਣ ਮਸ਼ੀਨਰੀ ਨੂੰ ਚਲਾਉਣ ਲਈ 65 ਐਚ.ਪੀ. ਟਰੈਕਟਰ ਦੀ ਲੋੜ ਪੈਂਦੀ ਹੈ | ਇਸ ਲਈ ਨਵੀਂ ਤਕਨੀਕ ਦੀ ਸਸਤੀ ਤੇ ਟਿਕਾਊ ਮਸ਼ੀਨਰੀ ਦੀ ਖੋਜ ਕਰ ਕੇ ਆਮ ਕਿਸਾਨਾਂ ਤੱਕ ਦੇਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਬਲਾਕ ਮੀਤ ਪ੍ਰਧਾਨ ਸੁਖਦੇਵ ਸਿੰਘ ਝੰਡੇਆਣਾ, ਯੂਥ ਆਗੂ ਕੁਲਦੀਪ ਸਿੰਘ ਖੁਖਰਾਣਾ, ਯੂਥ ਕਨਵੀਨਰ ਜ਼ਿਲ੍ਹਾ ਮੋਗਾ ਤੀਰਥਵਿੰਦਰ ਸਿੰਘ ਘੱਲ ਕਲਾਂ, ਇਕਾਈ ਪ੍ਰਧਾਨ ਗੁਰਜਿੰਦਰ ਸਿੰਘ ਘੱਲ ਕਲਾਂ, ਇਕਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਘੱਲ ਕਲਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ ਵਲੋਂ ਪਿੰਡਾਂ 'ਚ ਸਫ਼ਾਈ ਪ੍ਰਤੀ ਜਾਗਰੂਕਤਾ ਅਭਿਆਨ <br/> ਅਗਲੀ ਖ਼ਬਰ ਅਗਰਵਾਲ ਸਮਾਜ ਸਭਾ ਨੇ ਬੱਚਿਆਂ ਨੂੰ ਕਾਪੀਆਂ ਵੰਡੀਆਂ <br/>
Ad Position 24