12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬੀ.ਐੱਡ. ਕਾਲਜ ਢੁੱਡੀਕੇ ਵਲੋਂ ਪਿੰਡਾਂ 'ਚ ਸਫ਼ਾਈ ਪ੍ਰਤੀ ਜਾਗਰੂਕਤਾ ਅਭਿਆਨ <br/>

Ad Position 21
No active advertisement
ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਲੋਂ ਪਿੰਡਾਂ ਦੀਆਂ ਔਰਤਾਂ ਸਫ਼ਾਈ ਪ੍ਰਤੀ ਜਾਗਰੂਕ ਕਰਨ ਸਮੇਂ ਇੰਚਾਰਜ ਮੈਡਮ ਗੁਰਮਿੰਦਰ ਕੌਰ | ਤਸਵੀਰ : ਮਾਨ <br/> 27-09-2025
ਅਜੀਤਵਾਲ, 26 ਸਤੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਲੋਂ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਦੇ ਯਤਨਾਂ ਨਾਲ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਨਜ਼ਦੀਕੀ ਪਿੰਡਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਦੇ ਨਾਲ ਨਜ਼ਦੀਕੀ ਪਿੰਡਾਂ ਦੀਆਂ ਔਰਤਾਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਕੇ ਸਫ਼ਾਈ ਦੇ ਅਨੇਕਾਂ ਪਹਿਲੂਆਂ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪਿੰਡਾਂ ਦੀਆਂ ਔਰਤਾਂ ਨੂੰ ਸਫ਼ਾਈ ਦੇ ਨਾਲ ਆਪਣੀ ਅਤੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਣ ਲਈ ਵੀ ਪ੍ਰੇਰਿਤ ਕੀਤਾ | ਇਸ ਵਧੀਆ ਉਪਰਾਲੇ ਦੇ ਇੰਚਾਰਜ ਮੈਡਮ ਗੁਰਮਿੰਦਰ ਕੌਰ ਨੇ ਪਿੰਡ ਦੀਆਂ ਔਰਤਾਂ ਨੂੰ ਪੁਰਾਤਨ ਰੀਤੀ ਰਿਵਾਜ਼ਾਂ ਤੇ ਘਰੇਲੂ ਜੀਵਨ ਵਿਚ ਰੱਖੇ ਜਾਂਦੇ ਸਫ਼ਾਈ ਤੇ ਪੌਸਟਿਕਤਾ ਦੇ ਅਨੇਕਾਂ ਪਹਿਲੂਆਂ ਬਾਰੇ ਜਾਣੰੂ ਕਰਵਾਇਆ | ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਔਰਤਾਂ ਨੂੰ ਪ੍ਰੇਰਿਤ ਕੀਤਾ ਕਿ ਆਪਣੇ ਘਰ, ਆਲਾ ਦੁਆਲੇ ਅਤੇ ਪਿੰਡ ਨੂੰ ਹਮੇਸ਼ਾ ਸਾਫ਼ ਸੁਥਰਾ ਰੱਖਣਾ ਸਾਡਾ ਸਭ ਦਾ ਫ਼ਰਜ਼ ਹੈ | ਖੁੱਲ੍ਹੇਆਮ ਵਿੱਚ ਕੂੜਾ ਕਰਕਟ ਸੁੱਟਣਾ ਆਪਣੇ ਪਰਿਵਾਰ ਅਤੇ ਸਮਾਜ ਲਈ ਬਿਮਾਰੀਆਂ ਵੰਡਣਾ ਹੈ | ਉਨ੍ਹਾਂ ਨੇ ਕਾਲਜ ਸਟਾਫ਼ ਦੇ ਉਪਰਾਲੇ ਅਤੇ ਪਿੰਡ ਦੇ ਲੋਕਾਂ ਦੀ ਇਸ ਕਾਰਜ ਵਿਚ ਸਹਿਯੋਗ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਇਕ ਰੋਜ਼ਾ ਅਧਿਆਪਕ ਟ੍ਰੇਨਿੰਗ ਲਗਾਈ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਪੀ.ਏ.ਯੂ. ਦੇ ਵਾਈਸ ਚਾਂਸਲਰ ਨੂੰ ਪਰਾਲੀ ਦੇ ਪ੍ਰਬੰਧਨ ਲਈ ਮੰਗ ਪੱਤਰ ਦਿੱਤਾ <br/>
Ad Position 24