ਬਾਘਾ ਪੁਰਾਣਾ, 26 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਗੁਰਜੰਟ ਸਿੰਘ ਭੁੱਟੋ ਰੋਡੇ ਬਲਤੇਜ ਸਿੰਘ ਲੰਗੇਆਣਾ ਅਤੇ ਜਗਤਾਰ ਸਿੰਘ ਰਾਜੇਆਣਾ ਨੇ ਆਖਿਆ ਕਿ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋਂ ਦਿਨ ਮੋਗਾ ਜ਼ਿਲੇ੍ਹ ਅੰਦਰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ, ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੀ ਅਗਵਾਈ ਵੱਡੀ ਗਿਣਤੀ ਵਿਚ ਮੋਗਾ ਜ਼ਿਲੇ੍ਹ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ | ਉਨ੍ਹਾਂ ਇਹ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਪਾਰਟੀ ਨੇ ਪਾਰਟੀ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਦੇ ਬਾਅਦ ਅਕਾਲੀ ਦਲ ਦੇ ਖੇਮਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਲਦੀ ਹੀ ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਿਆਂ ਦੇ ਅੰਦਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਪਿੰਡ-ਪਿੰਡ ਜਾ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਬਾਰੇ ਜਾਣੂੰ ਕਰਵਾਇਆ ਜਾਵੇਗਾ |