12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬਰਾੜ ਦੇ ਮੁੱਖ ਬੁਲਾਰਾ ਬਣਨ 'ਤੇ ਭੁੱਟੋ, ਲੰਗੇਆਣਾ ਤੇ ਰਾਜੇਆਣਾ ਵਲੋਂ ਹਾਈਕਮਾਨ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 27-09-2025
ਬਾਘਾ ਪੁਰਾਣਾ, 26 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ, ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਨਾਲ ਜ਼ਿਲ੍ਹਾ ਮੋਗਾ ਅੰਦਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਜਿੱਥੇ ਭਾਰੀ ਖੁਸ਼ੀ ਪਾਈ ਜਾ ਰਹੀ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗੇਆਣਾ ਅਤੇ ਜਗਤਾਰ ਸਿੰਘ ਰਾਜੇਆਣਾ ਨੇ ਪਾਰਟੀ ਪ੍ਰਧਾਨ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਅਤੇ ਸੇਵਾ ਨੂੰ ਦੇਖਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਮੋਗਾ ਜ਼ਿਲੇ੍ਹ 'ਚ ਮਿਲਣ ਲੱਗਾ ਵੱਡਾ ਹੁੰਗਾਰਾ-ਗੁਰਜੰਟ ਭੁੱਟੋ <br/>
Ad Position 24