12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਅਧਿਆਪਕ ਦਿਵਸ ਸਮਾਰੋਹ ਭਲਕੇ <br/>

Ad Position 21
No active advertisement
ਮੋਗਾ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਮੀਟਿੰਗ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਸਤੰਬਰ ਐਤਵਾਰ ਨੂੰ ਅਧਿਆਪਕ ਦਿਵਸ ਸਮਾਰੋਹ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਰੋਹ 'ਚ ਕਿੱਤੇ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਮਰਪਿਤ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਸੁੰਦਰ ਲਿਖਾਈ 'ਚ ਆਉਣ ਵਾਲੇ ਵਿਦਿਆਰਥੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਇਸ ਸਮਾਰੋਹ 'ਚ ਲਵਜੀਤ ਸਿੰਘ ਗਰੇਵਾਲ ਸਟੇਟ ਅਤੇ ਨੈਸ਼ਨਲ ਐਵਾਰਡੀ ਸਲਾਹਕਾਰ ਮੈਂਬਰ ਸਿੱਖਿਆ ਮੰਤਰੀ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਸਮਾਰੋਹ ਲਈ ਤਿਆਰੀਆਂ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸਮਾਰੋਹ ਵਿਚ ਵੱਧ ਤੋਂ ਵੱਧ ਅਧਿਆਪਕਾਂ ਨੂੰ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ | ਇਸ ਸਮੇਂ ਸੁਰਜੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਦਿਲਬਾਗ ਸਿੰਘ, ਗੁਰਮੁਖ ਸਿੰਘ, ਰਿਆਜ ਮੁਹੰਮਦ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਜਤਿੰਦਰ ਸਿੰਘ, ਬਲਦੇਵ ਰਾਮ, ਦਰਸ਼ਨ ਸਿੰਘ, ਲਖਵੀਰ ਸਿੰਘ ਅਤੇ ਕਈ ਹੋਰ ਸੀਨੀਅਰ ਅਧਿਆਪਕ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਮਹਿਲਾ ਵਿੰਗ ਕਾਂਗਰਸ ਪਾਰਟੀ ਦੀ ਮੀਟਿੰਗ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਕੀਤਾ ਸਨਮਾਨਿਤ <br/>
Ad Position 24